Home » ਕਟਾਰੂਚੱਕ ਵੀਡੀਓ ਮਾਮਲੇ ‘ਚ ਆਇਆਂ ਨਵਾਂ ਮੋੜ, ਸ਼ਿਕਾਇਤਕਰਤਾ ਵੱਲੋਂ ਕਾਰਵਾਈ ਕਰਵਾਉਣ ਤੋਂ ਕੀਤੀ ਨਾਂਹ…
Home Page News India India News

ਕਟਾਰੂਚੱਕ ਵੀਡੀਓ ਮਾਮਲੇ ‘ਚ ਆਇਆਂ ਨਵਾਂ ਮੋੜ, ਸ਼ਿਕਾਇਤਕਰਤਾ ਵੱਲੋਂ ਕਾਰਵਾਈ ਕਰਵਾਉਣ ਤੋਂ ਕੀਤੀ ਨਾਂਹ…

Spread the news

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀਡੀਓ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਜਿਨਸੀ ਸ਼ੋਸ਼ਣ ਮਾਮਲੇ ‘ਚ ਸ਼ਿਕਾਇਤਕਰਤਾ ਵਿਅਕਤੀ ਵੱਲੋਂ ਕਟਾਰੂਚੱਕ ਖਿਲਾਫ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਕੈਸ਼ਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਕ ਨੌਜਵਾਨ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੀੜਤ ਕੇਸ਼ਵ ਕੁਮਾਰ ਨੇ ਇਸ ਮਾਮਲੇ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਅੱਗੇ ਪੇਸ਼ ਹੋ ਕੇ ਬਿਆਨ ਦਿੱਤਾ ਹੈ ਕਿ ਉਹ ਮੰਤਰੀ ਕਟਾਰੂਚੱਕ ਖਿਲਾਫ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਕੇਸ਼ਵ ਕੁਮਾਰ 9 ਜੂਨ ਨੂੰ ਐਸ ਆਈ ਟੀ ਅੱਗੇ ਪੇਸ਼ ਹੋਇਆ ਸੀ।

ਐਸਆਈ ਟੀ ਨੇ ਪੇਸ਼ੀ ਮੌਕੇ ਸ਼ਿਕਾਇਤਕਰਤਾ ਦੇ ਬਿਆਨ ਦੀ ਵੀਡੀਓਗ੍ਰਾਫੀ ਕਰਵਾਈ ਹੈ ਤੇ ਉਸਨੇ ਹਿੰਦੀ ਵਿਚ ਆਪਣਾ ਹਲਫੀਆ ਬਿਆਨ ਵੀ ਦਿੱਤਾ ਹੈ ਕਿ ਉਹ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ। ਉਸਨੇ ਐਸ ਆਈ ਟੀ ਅੱਗੇ ਦਿੱਤੇ ਬਿਆਨ ਵਿਚ ਕੋਈ ਵੀ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਕੌਮੀ ਐਸ ਸੀ ਕਮਿਸ਼ਨ ਨੇ ਇਸ ਮਾਮਲੇ ਵਿਚ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ। ਪਰ ਹੁਣ ਐਸ ਆਈ ਟੀ ਨੇ ਤਰਕ ਦਿੱਤਾ ਹੈ ਕਿ ਮੰਤਰੀ ਕਟਾਰੂਚੱਕ ਆਪ ਐਸ ਸੀ ਵਰਗ ਨਾਲ ਸਬੰਧਤ ਹਨ। ਇਸ ਦੇ ਨਾਲ ਹੀ SIT ਨੇ SC ਕਮਿਸ਼ਨ ਨੂੰ ਪੂਰੇ ਮਾਮਲੇ ਦੀ ਰਿਪੋਰਟ ਭੇਜ ਦਿੱਤੀ ਹੈ।