Home » ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਸਪੀਕਰ ਨੇ ਸੱਦੀ 19 ਜੂਨ ਨੂੰ…
Home Page News India India News

ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਸਪੀਕਰ ਨੇ ਸੱਦੀ 19 ਜੂਨ ਨੂੰ…

Spread the news

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਕਾਰਜਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ।