Home » ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਹੁਣ ਸਭ ਚੈਨਲਾਂ ਲਈ ਹੋਵੇਗਾ ਮੁਫ਼ਤ – CM ਭਗਵੰਤ ਮਾਨ
Home Page News • India • India News

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਹੁਣ ਸਭ ਚੈਨਲਾਂ ਲਈ ਹੋਵੇਗਾ ਮੁਫ਼ਤ – CM ਭਗਵੰਤ ਮਾਨ

Spread the news

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਿਰ ਸਾਹਿਬ ਤੋਂ ਚੱਲ ਰਹੇ ਗੁਰਬਾਣੀ ਪ੍ਰਸਾਰਣ ਲਈ ਫ਼ੈਸਲਾ ਲਿਆ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਹੁਣ ਸਾਰਿਆਂ ਲਈ ਮੁਫ਼ਤ ਹੋਵੇਗਾ। ਉਨ੍ਹਾਂ ਟਵੀਟ ਕਰਦਿਆਂ ਕਿ “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”