Home » ਨੇਪਾਲ ‘ਚ ਕੁਦਰਤ ਨੇ ਮਚਾਈ ਤਬਾਹੀ, ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਪੰਜ ਲੋਕਾਂ ਦੀ ਮੌਤ; 28 ਲਾਪਤਾ…
Home Page News India India News World World News

ਨੇਪਾਲ ‘ਚ ਕੁਦਰਤ ਨੇ ਮਚਾਈ ਤਬਾਹੀ, ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਪੰਜ ਲੋਕਾਂ ਦੀ ਮੌਤ; 28 ਲਾਪਤਾ…

Spread the news

ਨੇਪਾਲ ਦੇ ਪੂਰਬੀ ਹਿੱਸਿਆਂ ਵਿੱਚ ਮੀਂਹ ਜਾਰੀ ਹੈ। ਭਾਰੀ ਮੀਂਹ ਤੋਂ ਬਾਅਦ ਆਈ ਤਬਾਹੀ ਵਿੱਚ ਕਈ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ, ਜਦੋਂ ਕਿ ਦਰਜਨਾਂ ਲੋਕ ਲਾਪਤਾ ਹਨ। ਪੁਲਸ ਨੇ ਦੱਸਿਆ ਕਿ ਪੂਰਬੀ ਨੇਪਾਲ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 28 ਲੋਕ ਲਾਪਤਾ ਹਨ। ਪੁਲਸ ਨੇ ਦੱਸਿਆ ਕਿ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਨੇਪਾਲ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 25 ਲੋਕ ਲਾਪਤਾ ਹੋ ਗਏ ਸਨ। ਜਾਣਕਾਰੀ ਅਨੁਸਾਰ ਸਭ ਤੋਂ ਵੱਧ ਸੰਖੂਵਾਸਭਾ ਜ਼ਿਲ੍ਹਾ ਪ੍ਰਭਾਵਿਤ ਹੈ। ਇਸ ਜ਼ਿਲ੍ਹੇ ‘ਚ ਐਤਵਾਰ ਨੂੰ 16 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ। ਜ਼ਿਲਾ ਪੁਲਸ ਦਫਤਰ ਦੇ ਮੁਖੀ ਬੀਰੇਂਦਰ ਗੋਦਾਰ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤੋਂ ਹੀਵਾਖੋਲਾ ‘ਚ ਆਏ ਹੜ੍ਹ ਤੋਂ ਬਾਅਦ ਸੁਪਰ ਹੇਵਾਖੋਲਾ ਹਾਈਡ੍ਰੋਪਾਵਰ ਦੇ 16 ਕਰਮਚਾਰੀ ਲਾਪਤਾ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਵਿੱਚ ਸੱਤ ਘਰ ਵਹਿ ਗਏ ਹਨ। ਜ਼ਿਲਾ ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਇਕ ਮਜ਼ਦੂਰ ਦੀ ਲਾਸ਼ ਮਿਲੀ ਸੀ, ਜਿਸ ਦੀ ਉਹ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੱਥੇ ਪੰਜਥਰ ‘ਚ ਹੜ੍ਹਾਂ ਕਾਰਨ ਘੱਟੋ-ਘੱਟ 5 ਲੋਕ ਲਾਪਤਾ ਹੋ ਗਏ ਸਨ, ਜਦਕਿ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਨਾਲ ਸੰਪਰਕ ਸੜਕੀ ਸੰਪਰਕ ਬੰਦ ਹੋ ਗਿਆ ਹੈ। ਤਾਪਲੇਜੁੰਗ ਵਿੱਚ ਜ਼ਮੀਨ ਖਿਸਕਣ ਕਾਰਨ ਚਾਰ ਲੋਕ ਲਾਪਤਾ ਹੋ ਗਏ ਹਨ। ਪੁਲਸ ਨੇ ਦੱਸਿਆ ਕਿ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਨੇ ਐਤਵਾਰ ਸਵੇਰੇ ਅਧਿਕਾਰੀਆਂ ਨੂੰ ਖੋਜ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਘਟਨਾਵਾਂ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।