ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਤੋੰ 23 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। 21 ਜੂਨ ਨੂੰ ਸਵੇਰੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਵਿੱਚ ਯੋਗ ਦਿਵਸ ਸਮਾਰੋਹ ਨਾਲ ਸ਼ੁਰੂ ਹੋਵੇਗਾ।
ਪ੍ਰਧਾਨ ਮੰਤਰੀ ਮੋਦੀ ਦਾ 22 ਜੂਨ ਨੂੰ ਵ੍ਹਾਈਟ ਹਾਊਸ ‘ਚ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਦੋਵਾਂ ਨੇਤਾਵਾਂ ਦਰਮਿਆਨ ਵਫ਼ਦ ਪੱਧਰੀ ਦੁਵੱਲੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਅਮਰੀਕੀ ਕਾਂਗਰਸ ਨੂੰ ਵੀ ਸੰਬੋਧਨ ਕਰਨਗੇ।
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਪ੍ਰਧਾਨ ਮੰਤਰੀ ਮੋਦੀ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।