ਹੁਣ ਰੈਪਰ ਹਨੀ ਸਿੰਘ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ…
ਗਾਇਕ ਤੇ ਰੈਪਰ ਹਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਦੀ ਖਬਰ ਹੈ। ਹਨੀ ਸਿੰਘ ਨੇ ਇਸ ਦੀ ਸ਼ਿਕਾਇਤ ਦਿੱਲੀ ਪੁਲਿਸ ਨੂੰ ਕੀਤੀ ਹੈ। ਸੂਤਰਾਂ ਮੁਤਾਬਕ ਹਨੀ ਸਿੰਘ ਨੂੰ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਧਮਕੀ ਦਿੱਤੀ ਹੈ।ਦਿੱਲੀ ਪੁਲਿਸ ਮੁਤਾਬਕ ਹਨੀ ਸਿੰਘ ਨੇ ਬੁੱਧਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਨਾਲ ਮੁਲਾਕਾਤ ਕੀਤੀ। ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਰੈਪਰ ਅਤੇ ਗਾਇਕ ਹਨੀ ਸਿੰਘ ਨੂੰ ਵਾਇਸ ਨੋਟ ਰਾਹੀਂ ਧਮਕੀ ਦਿੱਤੀ ਹੈ।
ਦਿੱਲੀ ਪੁਲਿਸ ਤੋਂ ਸੁਰੱਖਿਆ ਮੰਗੀ
ਹਨੀ ਸਿੰਘ ਦੇ ਦਫਤਰ ਦੀ ਤਰਫੋਂ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸਪੈਸ਼ਲ ਸੈੱਲ ਵਾਇਸ ਨੋਟ ਦੀ ਜਾਂਚ ਕਰਦੇ ਹੋਏ ਅੱਗੇ ਦੀ ਜਾਂਚ ਕਰ ਰਿਹਾ ਹੈ। ਹਨੀ ਸਿੰਘ ਨੇ ਦਿੱਲੀ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।