Home » ਪਿਸ਼ਾਵਰ ’ਚ ਸਿੱਖ ਕਾਰੋਬਾਰੀ ਦੀ ਹੱਤਿਆ ਦੇ ਮਾਮਲੇ ’ਚ ਸ਼ੱਕੀ ਗਿ੍ਫ਼ਤਾਰ…
Home Page News • India • India News • World News

ਪਿਸ਼ਾਵਰ ’ਚ ਸਿੱਖ ਕਾਰੋਬਾਰੀ ਦੀ ਹੱਤਿਆ ਦੇ ਮਾਮਲੇ ’ਚ ਸ਼ੱਕੀ ਗਿ੍ਫ਼ਤਾਰ…

Spread the news

ਪਾਕਿਸਤਾਨ ਦੇ ਪਿਸ਼ਾਵਰ ’ਚ ਸਿੱਖ ਨੌਜਵਾਨ ਕਾਰੋਬਾਰੀ ਮਨਮੋਹਨ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਇਕ ਦਿਨ ਬਾਅਦ ਐਤਵਾਰ ਨੂੰ ਕੁਝ ਸ਼ੱਕੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਸ਼ਹਿਰ ’ਚ 48 ਘੰਟੇ ਦੇ ਅੰਦਰ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦੀ ਇਹ ਦੂਜੀ ਘਟਨਾ ਸੀ।

ਪਿਸ਼ਾਵਰ ’ਚ ਪੁਲਿਸ ਮੁਖੀ ਨੇ ਦੱਸਿਆ ਕਿ ਕਾਰੋਬਾਰੀ ਦੀ ਹੱਤਿਆ ਬਾਰੇ ਕੁਝ ਸ਼ੱਕੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁੱਖ ਮੁਲਜ਼ਮ ਨੂੰ ਗਿ੍ਰਫ਼ਤਾਰ ਕਰਨ ’ਚ ਜੁਟੀ ਹੈ। ਉੱਥੇ ਹੀ ਸ਼ੁੱਕਰਵਾਰ ਨੂੰ ਤਰਲੋਕ ’ਤੇ ਹੋਏ ਹਮਲੇ ਦੀ ਜਾਂਚ ਅੱਤਵਾਦ ਵਿਰੋਧੀ ਵਿਭਾਗ (ਸੀਟੀਡੀ) ਕਰ ਰਿਹਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਸਤੰਬਰ ’ਚ ਸਿੱਖ ਹਕੀਮ ਦੀ ਉਨ੍ਹਾਂ ਦੀ ਕਲੀਨਿਕ ’ਚ ਹੱਤਿਆ ਕਰ ਦਿੱਤੀ ਗਈ ਸੀ।