ਬੀਤੀ ਰਾਤ ਓਡੀਸ਼ਾ ਦੇ ਗੰਜਮ ਜ਼ਿਲ੍ਹੇ ’ਚ ਦਿਗਾਪਹਾੰਡੀ ਪੁਲਿਸ ਸੀਮਾ ਅਧੀਨ ਦੋ ਬੱਸਾਂ ਵਿਚਾਲੇ ਹੋਈ ਆਹਮੋ-ਸਾਹਮਣੇ ਦੀ ਟੱਕਰ ’ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਸਬੰਧੀ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਅਸੀਂ ਹਰ ਸੰਭਵ ਮਦਦ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।