AMRIT VELE DA HUKAMNAMA SRI DARBAR SAHIB, SRI AMRITSAR, ANG 626, 27-06-23
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥