ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਆਕਲੈਂਡ ਵਿੱਚ ਹੋਏ ਇੱਕ ਗੰਭੀਰ ਕਾਰ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਇਲਾਜ ਦੌਰਾਨ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਨੇ ਦੱਸਿਆ ਕਿ ਐਤਵਾਰ ਨੂੰ ਬਲਾਕਹਾਊਸ ਬੇ ਵਿੱਚ ਦੋ-ਵਾਹਨਾਂ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ਜਿੱਥੇ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 1.30 ਵਜੇ ਦੇ ਕਰੀਬ ਵੁਲਵਰਟਨ ਸਟ੍ਰੀਟ ‘ਤੇ ਬੁਲਾਇਆ ਗਿਆ ਸੀ।ਇਸ ਹਾਦਸੇ ਵਿੱਚ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਜਿਸ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ।ਇਸ ਹਾਦਸੇ ਸਬੰਧੀ ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਜਾਰੀ ਹੈ।