Home » ਪਾਕਿਸਤਾਨ ‘ਚ ਸਿੱਖਾਂ ‘ਤੇ ਹੋਏ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿ ਡਿਪਲੋਮੈਟ ਨੂੰ ਕੀਤਾ ਤਲਬ, ਜਤਾਇਆ ਸਖ਼ਤ ਇਤਰਾਜ਼…
Home Page News India India News World

ਪਾਕਿਸਤਾਨ ‘ਚ ਸਿੱਖਾਂ ‘ਤੇ ਹੋਏ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿ ਡਿਪਲੋਮੈਟ ਨੂੰ ਕੀਤਾ ਤਲਬ, ਜਤਾਇਆ ਸਖ਼ਤ ਇਤਰਾਜ਼…

Spread the news

ਪਾਕਿਸਤਾਨ ਵਿਚ ਸਿੱਖ ਭਾਈਚਾਰੇ ਦੇ ਮੈਂਬਰਾਂ ‘ਤੇ ਹਾਲ ਹੀ ਵਿਚ ਹੋਏ ਹਮਲਿਆਂ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਦੇ ਇਕ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ ਹੈ। ਨਵੀਂ ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ‘ਤੇ ਭਾਰਤ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਪਾਕਿਸਤਾਨ ਵਿੱਚ ਇਸ ਸਾਲ ਅਪ੍ਰੈਲ ਤੋਂ ਜੂਨ ਦਰਮਿਆਨ ਅਜਿਹੇ ਚਾਰ ਮਾਮਲੇ ਸਾਹਮਣੇ ਆਏ ਹਨ। ਬੀਤੇ ਸ਼ਨੀਵਾਰ ਸਿੱਖ ਭਾਈਚਾਰੇ ਨਾਲ ਸਬੰਧਤ ਮਨਮੋਹਨ ਸਿੰਘ ਦੀ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਦੇ ਸਮੇਂ ਉਹ ਆਟੋ ਵਿੱਚ ਆਪਣੇ ਘਰ ਜਾ ਰਿਹਾ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਡਗਬਾੜੀ ਇਲਾਕੇ ‘ਚ ਤਰਲੁਗ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਉਹ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਲਗਾਤਾਰ ਹੋ ਰਹੇ ਹਮਲੇ ਵਿੱਚ ਸਖ਼ਤ ਕਾਰਵਾਈ ਨਾ ਹੋਣ ਕਾਰਨ ਹਮਲਾਵਰਾਂ ਦੇ ਹੌਂਸਲੇ ਵਧਦੇ ਜਾ ਰਹੇ ਹਨ। ਭਾਰਤ ਨੇ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਨੇ ਪਾਕਿਸਤਾਨੀ ਅਧਿਕਾਰੀਆਂ ਨੂੰ ਇਨ੍ਹਾਂ ਹਮਲਿਆਂ ਦੀ ਵਿਸਤ੍ਰਿਤ ਜਾਂਚ ਕਰਨ ਅਤੇ ਜਾਂਚ ਰਿਪੋਰਟ ਸਾਂਝੀ ਕਰਨ ਲਈ ਕਿਹਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੂੰ ਆਪਣੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ, ਜੋ ਲਗਾਤਾਰ ਅਤਿਆਚਾਰ ਦੇ ਡਰ ਵਿਚ ਰਹਿਣ ਲਈ ਮਜਬੂਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਸਾਂਝੇ ਬਿਆਨ ਤੋਂ ਦੁਖੀ ਪਾਕਿਸਤਾਨ ਨੇ ਸੋਮਵਾਰ ਨੂੰ ਅਮਰੀਕੀ ਉਪ ਰਾਜਦੂਤ ਨੂੰ ਤਲਬ ਕੀਤਾ ਅਤੇ ਕਥਿਤ ਤੌਰ ‘ਤੇ ਆਪਣੀ ਚਿੰਤਾ ਜ਼ਾਹਰ ਕੀਤੀ। ਸਾਂਝੇ ਬਿਆਨ ‘ਚ ਪਾਕਿਸਤਾਨ ਨੂੰ ਕਿਹਾ ਗਿਆ ਕਿ ਉਹ ਆਪਣੀ ਜ਼ਮੀਨ ਨੂੰ ਅੱਤਵਾਦੀ ਹਮਲਿਆਂ ਲਈ ਵਰਤਣ ਦੀ ਇਜਾਜ਼ਤ ਨਾ ਦੇਵੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਨੂੰ ਕਿਹਾ ਗਿਆ ਹੈ ਕਿ ਉਹ ਅਜਿਹੇ ਬਿਆਨ ਜਾਰੀ ਕਰਨ ਤੋਂ ਗੁਰੇਜ਼ ਕਰੇ ਜੋ ਇਸਲਾਮਾਬਾਦ ਦੇ ਖਿਲਾਫ ਭਾਰਤ ਦੇ ਸਟੈਂਡ ਨੂੰ ਉਤਸ਼ਾਹਿਤ ਕਰਦੇ ਹਨ।