Home » ਪਿਛਲੇ ਸਾਲ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ…
Home Page News • India • India News • World • World News

ਪਿਛਲੇ ਸਾਲ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ…

Spread the news

ਕੈਨੇਡਾ(ਬਲਜਿੰਦਰ ਸਿੰਘ)ਪਿਛਲੇ ਸਾਲ ਦਸੰਬਰ ਮਹੀਨੇ ਕੈਨੇਡਾ (ਸਰੀ) ਵਿਚ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਇੰਦਰਾਜ ਨਾਮੀ ਨੌਜਵਾਨ ਆਪਣੇ ਦੋਸਤਾਂ ਨਾਲ ਪਾਰਟੀ ’ਤੇ ਗਿਆ ਸੀ, ਉਥੇ ਕੁਝ ਖਾਣ-ਪੀਣ ਕਾਰਨ ਉਸ ਦੀ ਸਿਹਤ ਖਰਾਬ ਹੋ ਗਈ ਜਿਸ ਦੀ ਹਸਪਤਾਲ ’ਚ ਜ਼ੇਰੇ ਇਲਾਜ ਮੌਤ ਹੋ ਗਈ।ਨੌਜਵਾਨ ਪੰਜਾਬ ਦੇ ਪਿੰਡ ਡਾਂਗੋ ਦਾ ਵਸਨੀਕ ਸੀ ਉਸ ਦੀ ਮੌਤ ਦੀ ਖਬਰ ਸੁਣ ਇਲਾਕੇ ਵਿੱਚ ਸੋਗ ਦੀ ਲਹਿਰ ਹੈ।