Home » ਪੌਂਗ ਡੈਮ ਤੋਂ ਛੱਡਿਆ ਗਿਆ ਪਾਣੀ,ਅਲਰਟ ਹੋਇਆ ਜਾਰੀ…
Home Page News India India News

ਪੌਂਗ ਡੈਮ ਤੋਂ ਛੱਡਿਆ ਗਿਆ ਪਾਣੀ,ਅਲਰਟ ਹੋਇਆ ਜਾਰੀ…

Spread the news

ਪੰਜਾਬ ‘ਚ ਹੜ੍ਹਾਂ ਦੇ ਦਰਮਿਆਨ ਪੌਂਗ ਡੈਮ ‘ਚੋਂ ਪਾਣੀ ਛੱਡਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਡੈਮ ਦੇ 6 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ ਜਿਸ ਚੋਂ 22300 ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਤੋਂ ਬਾਅਦ ਹੁਸ਼ਿਆਰਪੁਰ, ਤਲਵਾੜਾ ਅਤੇ ਮੁਕੇਰੀਆ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ ਕਈ ਪਿੰਡਾਂ ‘ਚ ਮੁੜ ਤੋਂ ਪਾਣੀ ਭਰਨ ਦਾ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਪੌਂਗ ਡੈਮ ਦਾ ਪਾਣੀ ਦਾ ਪੱਧਰ 1370 ਫੁੱਟ ‘ਤੇ ਪਹੁੰਚ ਗਿਆ ਹੈ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਨਾਲ ਹੀ ਲੋਕਾਂ ਨੂੰ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ ਹਿਮਾਚਲ ਵਿਚ ਲਗਾਤਾਰ ਹੋਰ ਰਹੀ ਬਾਰਿਸ਼ ਕਾਰਨ ਪੋਂਗ ਬੰਧ ਦਾ ਵਾਟਰ ਲੇਬਲ ਦਿਨ ਪ੍ਰਤੀ ਦਿਨ ਵੱਧ ਰਿਹਾ ਹੈ ਜਿਸ ਦੇ ਚੱਲਦੇ ਬੀਬੀਐਮਬੀ ਵਲੋਂ ਆਉਣ ਵਾਲੇ ਦਿਨਾਂ ‘ਚ ਹੋਰ ਵੀ ਪਾਣੀ ਛੱਡੇ ਜਾਨ ਦੀ ਉਮੀਦ ਹੈ।

ਦੂਜੇ ਪਾਸੇ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ‘ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।