ਸੁਲਤਾਨਪੁਰ ਲੋਧੀ ਵਿੱਚ ਬੀਤੇ ਦਿਨ ਮਾਤਾ ਸੁਲੱਖਣੀ ਡੇਰਾ ਲੰਗਰ ਹਾਲ ਵਿੱਚੋਂ ਇੱਕ ਦਸ ਸਾਲਾ ਬੱਚਾ ਕਰਨਬੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਜਵਾਲਾ ਸਿੰਘ ਨਗਰ ਸੁਲਤਾਨਪੁਰ ਲੋਧੀ ਭੇਤਭਰੇ ਹਾਲਾਤ ਵਿੱਚ ਗੁੰਮ ਹੋ ਗਿਆ ਸੀ। ਜਿਸ ਦੇ ਪਰਿਵਾਰਿਕ ਮੈਂਬਰ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਬੱਚਾ ਕਿਸੇ ਪਾਸਿਓਂ ਵੀ ਨਾ ਮਿਲਿਆ।
ਉਪਰੰਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਪਰਿਵਾਰ ਵੱਲੋਂ ਇਤਲਾਹ ਦਿੱਤੀ ਗਈ ਜਿਸ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕੀਤਾ । ਪੁਲਿਸ ਹੱਥ ਸੀਸੀਟੀਵੀ ਫੁਟੇਜ਼ ਲੱਗੀ ਜਿਸ ਵਿੱਚ ਇੱਕ ਔਰਤ ਰਾਜਬੀਰ ਕੌਰ ਬੱਚੇ ਕਰਨਬੀਰ ਸਿੰਘ ਨੂੰ ਆਪਣੇ ਨਾਲ ਲਿਜਾ ਰਹੀ ਹੈ।ਉਪਰੰਤ ਪੁਲਿਸ ਵੱਲੋਂ ਔਰਤ ਰਾਜਬੀਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਸਖ਼ਤੀ ਨਾਲ ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸਨੇ ਕਰਨਬੀਰ ਸਿੰਘ ਨੂੰ ਪਵਿੱਤਰ ਕਾਲੀ ਵੇਈਂ ਵਿੱਚ ਸੁੱਟਿਆ ਹੈ। ਦੇਰ ਸ਼ਾਮ ਪੁਲਿਸ ਵੱਲੋਂ ਕਰਨਬੀਰ ਸਿੰਘ ਦੀ ਲਾਸ਼ ਨੂੰ ਬਰਾਮਦ ਕਰਕੇ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਮੋਰਚਰੀ ਵਿਚ ਰੱਖਿਆ ਹੈ।