Home » ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ…
Home Page News • India • India News

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫ਼ਤਾਰ…

Spread the news


ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁੱਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ। ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਉਕਤ ਕੋਲੋਂ ਦੋ ਜਿੰਦਾ ਕਾਰਤੂਸ ਸਮੇਤ ਇੱਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ।

ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵੱਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।