ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੰਤਰੀ ਅਹੁਦੇ ਦੀ ਦੁਰਵਰਤੋਂ ਦੇ ਦੋਸ਼ਾਂ ਤਹਿਤ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਪੁੱਛਗਿੱਛ ਲਈ ਆਪਣੇ ਬਠਿੰਡਾ ਦਫ਼ਤਰ ਬੁਲਾਇਆ ਹੈ।
ਦੱਸ ਦਈਏ ਕਿ ਮਨਪ੍ਰੀਤ ਬਾਦਲ ‘ਤੇ ਦੋਸ਼ ਹੈ ਕਿ ਜਦੋਂ ਉਹ ਪੰਜਾਬ ਦੇ ਵਿੱਤ ਮੰਤਰੀ ਸਨ ਤਾਂ ਉਨ੍ਹਾਂ ਨੇ ਬਠਿੰਡਾ ਸ਼ਹਿਰ ‘ਚ ਪੁੱਡਾ ਵਿਭਾਗ ਦੀ 2500 ਗਜ਼ ਕਮਰਸ਼ੀਅਲ ਜ਼ਮੀਨ ਨੂੰ ਰਿਹਾਇਸ਼ੀ ਜ਼ਮੀਨ ‘ਚ ਬਦਲ ਕੇ ਸਸਤੇ ਭਾਅ ‘ਤੇ ਆਪਣੇ ਚਹੇਤਿਆਂ ਨੂੰ ਦੇ ਦਿੱਤਾ ਸੀ। ਇਸ 2500 ਗਜ਼ ਦੇ ਪਲਾਟ ਦੀ 2005-06 ਵਿੱਚ ਨਿਲਾਮੀ ਕੀਤੀ ਗਈ ਸੀ, ਜਦੋਂ ਇਸ ਦਾ ਰੇਟ 75000 ਗਜ਼ ਤੋਂ 90000 ਰੁਪਏ ਪ੍ਰਤੀ ਗਜ਼ ਪਾਇਆ ਗਿਆ ਸੀ, ਪਰ ਕੁਝ ਕਾਰਨਾਂ ਕਰਕੇ ਇਹ ਨਿਲਾਮੀ ਰੱਦ ਕਰ ਦਿੱਤੀ ਗਈ ਸੀ।