Home » ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ…
Home Page News India India News

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, 27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ…

Spread the news


ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਰੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ। ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ਵਿੱਚ 14296, ਰੂਪਨਗਰ ਵਿੱਚ 2200, ਮੋਗਾ ਵਿੱਚ 250, ਲੁਧਿਆਣਾ ਵਿੱਚ 300, ਐਸ.ਬੀ.ਐਸ.ਨਗਰ ਵਿੱਚ 200, ਫਤਿਹਗੜ੍ਹ ਸਾਹਿਬ ਵਿੱਚ 600, ਤਰਨਤਾਰਨ ਵਿੱਚ 241, ਜਲੰਧਰ ਵਿੱਚ 670, ਕਪੂਰਥਲਾ ਵਿੱਚ 380, ਫਿਰੋਜ਼ਪੁਰ ਵਿੱਚ 5400, ਸੰਗਰੂਰ ਵਿੱਚ 263, ਫਾਜਿਲਕਾ ਵਿੱਚ 17 ਅਤੇ ਮਾਨਸਾ ਜ਼ਿਲ੍ਹੇ ਵਿੱਚ 1069 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ 26 ਜੁਲਾਈ ਸਵੇਰੇ 8 ਵਜੇ ਤੱਕ ਸੂਬੇ ਦੇ 1472 ਪਿੰਡ ਹਾਲੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1478 ਲੋਕ ਰਹਿ ਰਹੇ ਹਨ। ਮੌਜੂਦਾ ਸਮੇਂ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ।