Home » ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ…
Home Page News • India • India News • World • World News

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ…

Spread the news


ਕੈਨੇਡਾ ’ਚ ਸੜਕ ਹਾਦਸੇ ਦੌਰਾਨ ਫਾਜ਼ਲਿਕਾ ਦੇ ਪਿੰਡ ਆਵਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ 25 ਸਾਲਾ ਲੜਕਾ ਦਿਲਪ੍ਰੀਤ ਸਿੰਘ ਗਰੇਵਾਲ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਵੈਨਕੂਵਰ ਗਿਆ ਸੀ। ਦਿਲਪ੍ਰੀਤ ਤਿੰਨ ਸਾਲ ਪਹਿਲਾਂ ਪੀਆਰਓ ਹੋਇਆ ਸੀ। ਉਸ ਨੇ ਦੱਸਿਆ ਉਸ ਦਾ ਲੜਕਾ ਜਨਵਰੀ ਮਹੀਨੇ ਘਰ ਆਇਆ ਸੀ ਅਤੇ ਚਾਰ ਦਿਨ ਪਹਿਲਾਂ ਉਸ ਨਾਲ ਆਖਰੀ ਵਾਰ ਗੱਲ ਹੋਈ ਸੀ। ਮੌਤ ਦੀ ਖਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।