ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵੀਕਾਰ ਕਰਦਿਆਂ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿਚ ਉਕਤ ਚਾਰ ਤੋਂ ਇਲਾਵਾ ਐਥਲੈਟਿਕਸ, ਹਾਕੀ, ਫੁੱਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ-ਖੋ, ਜਿਮਨਾਸਟਕ, ਤੈਰਾਕੀ, ਨੈੱਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟ ਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।