Home » ਕਪੂਰਥਲਾ ਦੇ ਨੌਜਵਾਨ ਦੀ ਮਨੀਲਾ ‘ਚ ਗੋਲ਼ੀ ਮਾਰ ਕੇ ਹੱਤਿਆ…
Home Page News India India News World

ਕਪੂਰਥਲਾ ਦੇ ਨੌਜਵਾਨ ਦੀ ਮਨੀਲਾ ‘ਚ ਗੋਲ਼ੀ ਮਾਰ ਕੇ ਹੱਤਿਆ…

Spread the news


ਰੋਜ਼ੀ ਰੋਟੀ ਦੀ ਖਾਤਿਰ ਮਨੀਲਾ ਗਏ ਥਾਣਾ ਸੁਭਾਨਪੁਰ ਦੇ ਪਿੰਡ ਰੰਧਾਵਾ ਜ਼ਿਲਾ ਕਪੂਰਥਲਾ ਦੇ ਨੌਜਵਾਨ ਦੀ ਇੱਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ । ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰੇਮ ਸਿੰਘ ਵਾਸੀ ਰੰਧਾਵਾ ਨੇ ਦੱਸਿਆ ਕਿ ਮੇਰਾ ਬੇਟਾ ਨਿਸ਼ਾਨ ਸਿੰਘ (27) ਚਾਰ ਸਾਲ ਤੋ ਮਨੀਲਾ ਰਹਿ ਰਿਹਾ ਸੀ ਅਤੇ ਬੀਤੇ ਕੱਲ ਉਥੋਂ ਫੋਨ ‘ਤੇ ਜਾਣਕਾਰੀ ਮਿਲੀ ਕਿ ਇਹ ਘਟਨਾ ਵਾਪਰੀ ਹੈ। ਉਹਨਾਂ ਦੱਸਿਆ ਕਿ ਮੇਰਾ ਬੇਟਾ ਕੰਮਕਾਰ ਤੋ ਬਾਅਦ ਸ਼ਾਮ ਵੇਲੇ ਸ਼ਹਿਰ ਐਂਗਲਜ਼ ਵਿਖੇ ਆਪਣੇ ਦੋਸਤਾ ਨਾਲ ਕਿਸੇ ਢਾਬੇ ‘ਤੇ ਬੈਠਾ ਸੀ ਉੱਥੇ ਇਕ ਵਿਅਕਤੀ ਮੋਟਰਸਾਈਕਲ ‘ਤੇ ਆਇਆ ਤੇ ਸਾਡੇ ਮੁੰਡੇ ਦੇ ਸਿਰ ਵਿੱਚ ਗੋਲ਼ੀ ਮਾਰ ਕੇ ਭੱਜ ਗਿਆ। ਨਿਸ਼ਾਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ‘ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਧਰ ਪਰਿਵਾਰਕ ਮੈਂਬਰਾ ਨੇ ਨੌਜਵਾਨ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ।