Home » ਬਰਨਾਲਾ ਦੇ ਪਿੰਡ ਸੇਖਾ ‘ਚ ਮਾਂ ਤੇ ਧੀ ਦਾ ਕ+ਤਲ,ਜਵਾਈ ਗੰਭੀਰ ਜ਼ਖ਼ਮੀ…
Home Page News India India News

ਬਰਨਾਲਾ ਦੇ ਪਿੰਡ ਸੇਖਾ ‘ਚ ਮਾਂ ਤੇ ਧੀ ਦਾ ਕ+ਤਲ,ਜਵਾਈ ਗੰਭੀਰ ਜ਼ਖ਼ਮੀ…

Spread the news

ਲੰਘੀ ਰਾਤ ਬਰਨਾਲਾ ਦੇ ਪਿੰਡ ਸੇਖਾ ਵਿਖੇ ਘਰ ਦੀਆਂ ਕੰਧਾਂ ਟੱਪ ਕੇ ਘਰ ‘ਚ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵਲੋਂ ਘਰ ‘ਚ ਸੁੱਤੀਆਂ ਪਈਆਂ ਦੋ ਔਰਤਾਂ ਤੇ ਇੱਕ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਮਾਂ ਤੇ ਧੀ ਦਾ ਕਤਲ ਕਰ ਦਿੱਤਾ ਗਿਆ ਤੇ ਜਵਾਈ ਨੂੰ ਗੰਭੀਰ ਰੂਪ ‘ਚ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ, ਪਿੰਡ ਸੇਖਾ ਦੀ ਹਰੀਕੀ ਪੱਤੀ ‘ਚ ਪਰਮਜੀਤ ਕੌਰ ਉਰਫ਼ ਮਾਣੋ ਆਪਣੇ ਪਤੀ ਰਾਜਦੀਪ ਸਿੰਘ ਵਾਸੀ ਰੂੜੇਕੇ ਕਲਾਂ ਦੇ ਨਾਲ ਪਿੰਡ ਸੇਖਾ ਵਿਖੇ ਘਰ ਜਵਾਈ ਰਹਿੰਦੇ ਹਨ ਤੇ ਉਨ੍ਹਾਂ ਸਮੇਤ ਪਰਮਜੀਤ ਕੌਰ ਦੀ ਮਾਤਾ ਹਰਬੰਸ ਕੌਰ ਵੀ ਰਹਿੰਦੀ ਹੈ। ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀ ਘਰ ‘ਚ ਦਾਖਲ ਹੋਏ ਜਿਨ੍ਹਾਂ ਨੇ ਤਿੰਨੇ ਜਣਿਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ‘ਚ ਮਾਂ ਤੇ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਜਵਾਈ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦਿੱਤਾ।ਘਟਨਾ ਦਾ ਪਤਾ ਸਵੇਰੇ ਸਮੇਂ ਲੱਗਿਆ। ਜਿਸ ਤੋਂ ਬਾਅਦ ਗੁਆਂਢੀਆਂ ਤੇ ਸਕੇ-ਸਬੰਧੀਆਂ ਨੇ ਘਰ ‘ਚ ਦਾਖਲ ਹੋ ਕੇ ਗੰਭੀਰ ਜ਼ਖ਼ਮੀ ਰਾਜਦੀਪ ਸਿੰਘ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ।ਜ਼ਿਕਰਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਪੇਟੀ ਤੇ ਅਲਮਾਰੀਆਂ ਦੀ ਤੋੜਭੰਨ ਕਰ ਕੇ ਸਾਮਾਨ ਵੀ ਚੋਰੀ ਕਰ ਲਿਆ ਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ ਹਨ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਡੀਐੱਸਪੀ ਕਰਨ ਸ਼ਰਮਾ ਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਚੈੱਕ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ‘ਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀਐੱਸਪੀ(ਡੀ) ਗ਼ਮਦੂਰ ਸਿੰਘ ਅਤੇ ਸੀਆਈਏ ਸਟਾਫ ਇੰਚਾਰਜਬਲਜੀਤ ਸਿੰਘ ਵੀ ਮੌਜ਼ੂਦ ਸਨ।