ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)-ਅੱਜ ਦੁਪਹਿਰ ਕੇਂਦਰੀ ਆਕਲੈਂਡ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ ਦੇ ਸਬੰਧੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ਲਿਆ ਹੈ।ਪੁਲਿਸ ਨੂੰ ਵਿਅਕਤੀ ਦੇ ਜ਼ਖਮੀ ਹੋਣ ਦੇ ਮਾਮਲੇ ਸਬੰਧੀ ਦੁਪਹਿਰ ਕਰੀਬ 1.15 ਵਜੇ ਅੱਪਰ ਕੁਈਨ ਸਟਰੀਟ ਦੇ ਇੱਕ ਰਿਹਾਇਸ਼ੀ ਪਤੇ ‘ਤੇ ਬੁਲਾਇਆ ਗਿਆ ਸੀ।
ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ।ਪੁਲਿਸ ਨੇ ਕਿਹਾ: “ਮੌਤ ਦੇ ਹਾਲਾਤਾਂ ਦਾ ਪਤਾ ਲਗਾਉਣ ਲਈ ਅਸੀਂ ਕੰਮ ਕਰਦੇ ਹੋਏ ਇਸ ਸਮੇਂ ਦੋ ਜਣਿਆ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।