Home » ਅਮਰੀਕਾ ਚ’ ਕੋਰੋਨਾ ਨੇ ਮੁੜ ਦਿੱਤੀ ਦਸਤਕ ਲੋਕਾਂ ਨੂੰ ਮਾਸਕ  ਪਹਿਨਣ ਦੀ ਅਪੀਲ…
Home Page News World World News

ਅਮਰੀਕਾ ਚ’ ਕੋਰੋਨਾ ਨੇ ਮੁੜ ਦਿੱਤੀ ਦਸਤਕ ਲੋਕਾਂ ਨੂੰ ਮਾਸਕ  ਪਹਿਨਣ ਦੀ ਅਪੀਲ…

Spread the news

ਅਮਰੀਕਾ ਵਿੱਚ ਕੋਰੋਨਾ ਇਕ ਵਾਰ ਫਿਰ ਸਿਰ ਚੁੱਕ ਰਿਹਾ ਹੈ। ਅਮਰੀਕਾ ‘ਚ ਜਿਵੇਂ-ਜਿਵੇਂ ਗਰਮੀਆਂ ਖ਼ਤਮ ਹੋ ਰਹੀਆਂ ਹਨ, ਕੋਰੋਨਾ ਦੇ ਮਾਮਲਿਆਂ ‘ਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੋਰੋਨਾ ਕਾਰਨ ਇਕ ਹਫ਼ਤੇ ਵਿੱਚ ਹਸਪਤਾਲ ‘ਚ ਦਾਖਲ ਮਰੀਜ਼ਾਂ ਦੀ ਗਿਣਤੀ ‘ਚ 19 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦੋਂ ਕਿ ਕੋਰੋਨਾ ਕਾਰਨ ਮਾਮਲਿਆਂ ਦੀ ਗਿਣਤੀ 21 ਫੀਸਦੀ ਵਧੀ ਹੈ। ਅਮਰੀਕਾ ਵਿਚ ਕਈ ਥਾਵਾਂ ‘ਤੇ ਹੁਣ ਲੋਕਾਂ ਨੂੰ ਮਾਸਕ ਪਹਿਨਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ।ਅੰਕੜਿਆਂ ਮੁਤਾਬਕ ਇਕ ਹਫ਼ਤੇ ‘ਚ 10,000 ਲੋਕ ਕੋਰੋਨਾ ਦੇ ਕਾਰਨ ਹਸਪਤਾਲ ‘ਚ ਦਾਖਲ ਹੋਏ ਹਨ। ਯੂ.ਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਡਾਇਰੈਕਟਰ ਮੈਂਡੀ ਕੋਹੇਨ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਕੋਰੋਨਾ ਵੈਕਸੀਨ ਨਹੀਂ ਲਈ ਹੈ, ਉਨ੍ਹਾਂ ਲਈ ਕੋਰੋਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਕੋਰੋਨਾ ਉਨ੍ਹਾਂ ਲੋਕਾਂ ਲਈ ਵੀ ਖ਼ਤਰਨਾਕ ਸਾਬਤ ਹੋ ਸਕਦਾ ਹੈ, ਜਿਨ੍ਹਾਂ ਨੂੰ ਪਹਿਲਾਂ ਕੋਰੋਨਾ ਨਹੀਂ ਹੋਇਆ ਹੈ ਜਾਂ ਜੋ ਬਜ਼ੁਰਗ ਹਨ ਅਤੇ ਹੋਰ ਬਿਮਾਰੀਆਂ ਤੋਂ ਵੀ ਪੀੜ੍ਹਤ ਹਨ।ਇਕ ਰਿਪੋਰਟ ਮੁਤਾਬਕ ਹਸਪਤਾਲ ਵਿਚ ਦਾਖਲ 70 ਫੀਸਦੀ ਲੋਕ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ। ਅਮਰੀਕਾ ਵਿੱਚ ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਈ.ਜੀ 5 ਸਰਗਰਮ ਹੈ ਅਤੇ ਹੁਣ ਬੀ.ਏ 2.86 ਕਿਸਮ ਦਾ ਵੇਰੀਐਂਟ ਵੀ ਫੈਲਣਾ ਸ਼ੁਰੂ ਹੋ ਗਿਆ ਹੈ। ਇਹ ਚੇਤਾਵਨੀਆਂ ਪਿਛਲੇ ਹਫ਼ਤੇ ਦਿੱਤੀਆਂ ਗਈਆਂ ਸਨ ਕਿ ਇੱਕ ਹੋਰ ਰੂਪ ਹੋਰ ਸੰਕਰਮਣ ਫੈਲਾ ਸਕਦਾ ਹੈ।