Home » ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਕਰਕੇ ਪਟਵਾਰੀਆਂ ਨੇ ਨੌਕਰੀ ਛੱਡਣ ਦਾ ਕੀਤਾ ਐਲਾਨ…
Home Page News India India News

ਸਰਕਾਰ ਅਤੇ ਪਟਵਾਰੀਆਂ ਵਿਚਾਲੇ ਚੱਲ ਰਹੇ ਵਿਵਾਦ ਕਰਕੇ ਪਟਵਾਰੀਆਂ ਨੇ ਨੌਕਰੀ ਛੱਡਣ ਦਾ ਕੀਤਾ ਐਲਾਨ…

Spread the news


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਇਸ ਵਿਵਾਦ ਵਿੱਚ ਗੱਲ ਅਸਤੀਫੇ ਹੋਣ ਪਹੁੰਚ ਗਈ ਹਨ। ਜਲੰਧਰ ਅਤੇ ਅੰਮ੍ਰਿਤਸਰ ਦੇ 19 ਪਟਵਾਰੀਆਂ ਨੇ ਨੌਕਰੀ ਛੱਡਣ ਦਾ ਐਲਾਨ ਕੀਤਾ ਹੈ।

ਦੱਸ ਦਈਏ ਇਹ ਪਟਵਾਰੀ ਉਹ ਹਨ, ਜਿਨ੍ਹਾਂ ਨੂੰ ਸਰਕਾਰ ਨੇ ਸੇਵਾਮੁਕਤੀ ਤੋਂ ਬਾਅਦ ਖਾਲੀ ਪਏ ਪਟਵਾਰ ਸਰਕਲ ਨੂੰ ਚਲਾਉਣ ਲਈ ਠੇਕੇ ‘ਤੇ ਭਰਤੀ ਕੀਤਾ ਸੀ। ਸਰਕਾਰ ਵੱਲੋਂ ਐਸਮਾ ਐਕਟ ਲਾਗੂ ਕਰਨ ਅਤੇ ਮੁੱਖ ਮੰਤਰੀ ਵੱਲੋਂ ਪਟਵਾਰੀਆਂ-ਕਾਨੂੰਨਗੋ ਨੂੰ ਭ੍ਰਿਸ਼ਟ ਕਹਿਣ ਦੇ ਵਿਰੋਧ ਵਿੱਚ ਉਹਨਾਂ ਨੇ ਨੌਕਰੀ ਛੱਡ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਰੈਵੀਨਿਊ ਪਟਵਾਰ-ਕਾਨੂੰਗੋ ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਦੇ 17 ਪਟਵਾਰ ਸਰਕਲਾਂ ਅਤੇ ਅੰਮ੍ਰਿਤਸਰ ਦੇ 2 ਪਟਵਾਰ ਸਰਕਲਾਂ ਦੇ ਸੇਵਾਮੁਕਤ ਪਟਵਾਰੀਆਂ ਨੇ ਠੇਕੇ ‘ਤੇ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਆਪਣੇ ਅਸਤੀਫੇ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ।

ਇਸਤੋਂ ਇਲਾਵਾ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ ਅਤੇ ਕਾਨੂੰਨਗੋ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਸਰਕਾਰ ਨੇ ਹੁਣ ਪਟਵਾਰੀਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਟਵਾਰੀਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ‘ਤੇ ਵਾਧੂ ਕੰਮ ਕਰਨੇ ਬੰਦ ਕਰ ਦਿੱਤੇ ਤਾਂ ਸਰਕਾਰ ਨੇ ਪਟਵਾਰੀਆਂ ਨੂੰ ਅੰਡਰ ਟਰੇਨਿੰਗ ਦੇ ਕੇ ਮੈਦਾਨ ‘ਚ ਉਤਾਰ ਦਿੱਤਾ। ਹੁਣ ਪਟਵਾਰੀਆਂ ਦੀ ਆਮਦ ਤੋਂ ਬਾਅਦ ਸਰਕਾਰ ਨੇ ਪੁਰਾਣੇ ਬੈਠੇ ਪਟਵਾਰੀਆਂ ਨੂੰ ਝੰਜੋੜਨਾ ਸ਼ੁਰੂ ਕਰ ਦਿੱਤਾ ਹੈ।ਜਲੰਧਰ ਵਿੱਚ ਪਹਿਲੇ ਡਿਪਟੀ ਕਮਿਸ਼ਨਰ ਨੇ 28 ਪਟਵਾਰੀਆਂ ਦੇ ਤਬਾਦਲੇ ਕੀਤੇ ਸਨ। ਹੁਣ ਇੱਕ ਨਵੀਂ ਸੂਚੀ ਸਾਹਮਣੇ ਆਈ ਹੈ। ਨਵੀਂ ਸੂਚੀ ਵਿੱਚ 61 ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਸੇਵਾਮੁਕਤ ਪਟਵਾਰੀਆਂ ਨੂੰ ਠੇਕੇ ’ਤੇ ਨਿਯੁਕਤ ਕਰਕੇ ਖਾਲੀ ਸਰਕਲਾਂ ਦਾ ਵਾਧੂ ਕੰਮ ਸੌਂਪਿਆ ਹੈ, ਤਾਂ ਜੋ ਪੱਕੇ ਪਟਵਾਰੀਆਂ ਵੱਲੋਂ ਖਾਲੀ ਕੀਤੇ ਵਾਧੂ ਸਰਕਲਾਂ ਵਿੱਚ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।