Home » 13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ…
Home Page News India India News

13 ਸਤੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ…

Spread the news


ਆਪ’ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਸਤੰਬਰ ਨੂੰ ਅੰਮ੍ਰਿਤਸਰ ਤੋਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਇੱਕ ਵੱਡੀ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਦਿਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਪੰਜਾਬ ਦੇ ਬੱਚਿਆਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ।
ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਸੀ ਤਲਵਾੜ ਨੇ ਕਿਹਾ ਕਿ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ | ਇਸ ਵਿੱਚ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ, ਵਿਧਾਇਕ ਅਤੇ ਹੋਰ ਆਗੂ ਵੀ ਸ਼ਾਮਲ ਹੋਣਗੇ। ਇਸ ਦਿਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਛੇਹਰਟਾ ਵਿਖੇ ਸਥਿਤ ਸਕੂਲ ਆਫ ਐਮੀਨੈਂਸ ਦਾ ਵੀ ਵਿਸਥਾਰਪੂਰਵਕ ਦੌਰਾ ਕੀਤਾ ਜਾਵੇਗਾ। ਇਸ ਸਮਾਗਮ ਵਿੱਚ 40-50 ਹਜ਼ਾਰ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਕੀਤੇ ਜਾਣਗੇ।