ਅਮਰੀਕਾ ਦੇ ਨਿਊਯਾਰਕ ਵਿੱਚ 11 ਸਤੰਬਰ 2001 ਨੂੰ ਵਰਲਡ ਟਰੇਡ ਸੈਂਟਰ ‘ਤੇ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਦੋ ਹੋਰ ਲੋਕਾਂ ਦੀ ਹੁਣ ਪਛਾਣ ਹੋ ਗਈ ਹੈ।9/11 ਵਜੋਂ ਜਾਣੇ ਜਾਂਦੇ ਦਹਿਸ਼ਤੀ ਹਮਲਿਆਂ ਦੀ 22ਵੀਂ ਬਰਸੀ ਤੋਂ ਪਹਿਲਾਂ ਅਧਿਕਾਰੀਆਂ ਨੇ ਡੀਐਨਏ ਟੈਸਟਿੰਗ ਰਾਹੀਂ ਮ੍ਰਿਤਕਾਂ ਦੀ ਪਛਾਣ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਮੇਅਰ ਦੇ ਦਫ਼ਤਰ ਦਾ ਕਹਿਣਾ ਹੈ ਕਿ ਅਸੀਂ ਮ੍ਰਿਤਕਾਂ ਦੇ ਪਰਿਵਾਰਾਂ ਦੀ ਬੇਨਤੀ ’ਤੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਹੈ। ਉਸ ਨੂੰ ਹੁਣ ਤੱਕ ਮੌਤ ਦਾ ਨੰਬਰ 1648 ਅਤੇ 1649 ਦਿੱਤਾ ਗਿਆ ਹੈ। ਜਿੰਨਾਂ ਦੀ ਪਛਾਣ ਹੋਈ ਹੈ, ਉਨ੍ਹਾਂ ਵਿੱਚ ਇੱਕ ਔਰਤ ਅਤੇ ਇੱਕ ਪੁਰਸ਼ ਸ਼ਾਮਲ ਹੈ। ਡੀਐਨਏ ਟੈਸਟਿੰਗ ਲਈ ਹਾਲ ਹੀ ਵਿੱਚ ਅਪਣਾਈ ਗਈ ਅਗਲੀ ਪੀੜ੍ਹੀ ਦੀ ਸੀਕਵੈਂਸਿੰਗ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਸੀ। ਜੋ ਕਿ ਮੌਜੂਦਾ ਡੀਐਨਏ ਟੈਸਟਿੰਗ ਟੈਕਨਾਲੋਜੀ ਨਾਲੋਂ ਕਿਤੇ ਜ਼ਿਆਦਾ ਉੱਨਤ ਹੈ। ਅਮਰੀਕੀ ਫੌਜ ਇਸ ਤਕਨੀਕ ਦੀ ਵਰਤੋਂ ਲਾਪਤਾ ਸੈਨਿਕਾਂ ਦੇ ਅਵਸ਼ੇਸ਼ਾਂ ਦੀ ਪਛਾਣ ਕਰਨ ਲਈ ਕਰਦੀ ਹੈ।ਜ਼ਿਕਰਯੋਗ ਹੈ ਕਿ ਇੰਨੀ ਐਡਵਾਂਸ ਡੀਐਨਏ ਟੈਸਟਿੰਗ ਤਕਨੀਕ ਦੇ ਬਾਵਜੂਦ 9/11 ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚੋਂ 40 ਫੀਸਦੀ ਯਾਨੀ 1100 ਲੋਕ ਅਜੇ ਵੀ ਅਣਪਛਾਤੇ ਹਨ। ਹਮਲੇ ਦੇ ਸਮੇਂ ਲੋਅਰ ਮੈਨਹਟਨ ਖੇਤਰ ਵਿੱਚ ਕੁੱਲ 2,753 ਲੋਕ ਲਾਪਤਾ ਦੱਸੇ ਗਏ ਸਨ। ਸਾਰਿਆਂ ਦੇ ਮੌਤ ਦੇ ਸਰਟੀਫਿਕੇਟ ਵੀ ਜਾਰੀ ਕੀਤੇ ਗਏ।ਨਿਊਯਾਰਕ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ‘ਚ ਮਾਰੇ ਗਏ ਲੋਕਾਂ ਦੀ ਪਛਾਣ ਕਰਨ ਲਈ ਅਮਰੀਕੀ ਇਤਿਹਾਸ ਦੀ ਸਭ ਤੋਂ ਗੁੰਝਲਦਾਰ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ।ਅਧਿਕਾਰੀਆਂ ਨੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਦੋਵਾਂ ਵਿਅਕਤੀਆਂ ਦੀ ਪਛਾਣ ਹੋਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਕੁਝ ਰਾਹਤ ਮਿਲੇਗੀ।ਦੱਸਣਯੋਗ ਹੈ ਕਿ 11 ਸਤੰਬਰ 2001 ਨੂੰ ਵਰਲਡ ਟ੍ਰੇਡ ਸੈਂਟਰ ਨਿਊਯਾਰਕ ਤੇ ਹੋਏ ਅੱਤਵਾਦੀ ਹਮਲੇ ਵਿੱਚ 2996 ਦੇ ਕਰੀਬ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਸਨ।
9/11 ਹਮਲਿਆਂ ਚ’ ਮਾਰੇ ਗਏ ਦੋ ਲੋਕਾਂ ਦੀ 22 ਸਾਲ ਬਾਅਦ ਹੋਈ ਪਛਾਣ…
September 11, 2023
2 Min Read
You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment138
- Entertainment158
- Fashion22
- Food & Drinks76
- Health347
- Home Page News6,462
- India3,871
- India Entertainment121
- India News2,637
- India Sports219
- KHABAR TE NAZAR3
- LIFE66
- Movies46
- Music79
- New Zealand Local News2,014
- NewZealand2,293
- Punjabi Articules7
- Religion828
- Sports207
- Sports206
- Technology31
- Travel54
- Uncategorized31
- World1,745
- World News1,520
- World Sports199