Home » ਪਾਕਿਸਤਾਨ ਤੋਂ ਆਈ ਹੈਰੋਇਨ ਫੜਨ ਵਾਲੀ ਟੀਮ ਨੂੰ ਡੀਆਈਜੀ ਨੇ ਕੀਤਾ ਸਨਮਾਨਿਤ…
Home Page News India India News

ਪਾਕਿਸਤਾਨ ਤੋਂ ਆਈ ਹੈਰੋਇਨ ਫੜਨ ਵਾਲੀ ਟੀਮ ਨੂੰ ਡੀਆਈਜੀ ਨੇ ਕੀਤਾ ਸਨਮਾਨਿਤ…

Spread the news


ਜਲੰਧਰ ਵਿੱਚ ਪਾਕਿਸਤਾਨ ਤੋਂ ਹੈਰੋਇਨ ਫੜਨ ਵਾਲੀ ਟੀਮ ਨੂੰ ਡੀਆਈਜੀ ਸਵਪਨ ਸ਼ਰਮਾ ਨੇ ਸਨਮਾਨਿਤ ਕੀਤਾ। ਡੀ.ਆਈ.ਜੀ ਸਵਪਨ ਸ਼ਰਮਾ ਨੇ ਜਲੰਧਰ ਦਿਹਾਤ ਦੇ ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ ਡਿਸਕ, ਤਰੱਕੀ ਅਤੇ ਨਗਦ ਮੁੱਲ ਦੇ ਕੇ ਹੌਸਲਾ ਅਫਜਾਈ ਕੀਤੀ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਸੂਬੇ ਵਿੱਚ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿਛਲੇ ਚਾਰ ਹਫ਼ਤਿਆਂ ਦੌਰਾਨ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ

ਜਾਣਕਾਰੀ ਦਿੰਦਿਆਂ ਡੀਆਈਜੀ ਸਵਪਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਚਾਰ ਹਫ਼ਤਿਆਂ ਤੋਂ ਨਸ਼ਾ ਵਿਰੋਧੀ ਮੁਹਿੰਮ ਚੱਲ ਰਹੀ ਸੀ, ਜਿਸ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਵੱਖ-ਵੱਖ ਅਪਰੇਸ਼ਨਾਂ ਵਿੱਚ 36 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਤਰਨਤਾਰਨ, ਫਾਜ਼ਿਲਕਾ ਅਤੇ ਜਲੰਧਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ 7 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨਸ਼ਿਆਂ ਦੇ ਇੰਨੇ ਵੱਡੇ ਗਠਜੋੜ ਨੂੰ ਤੋੜਨ ਲਈ ਉਨ੍ਹਾਂ ਨੂੰ ਡੀਜੀਪੀ ਗੌਰਵ ਯਾਦਵ ਵੱਲੋਂ ਇਨਾਮ ਦਿੱਤਾ ਗਿਆ ਹੈ, ਅਸੀਂ ਇਸ ਨੂੰ ਵੰਡਣ ਜਾ ਰਹੇ ਹਾਂ ਤਾਂ ਜੋ ਉਨ੍ਹਾਂ ਦੇ ਹੌਂਸਲੇ ਹੋਰ ਵੀ ਵਧੇ। ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਜਾਰੀ ਰਹੇਗੀ। ਪਾਕਿਸਤਾਨ ਤੋਂ ਆ ਰਹੀ ਹੈਰੋਇਨ ਬਾਰੇ ਉਨ੍ਹਾਂ ਕਿਹਾ ਕਿ ਉਸ ਕੇਸ ਦੇ 2-3 ਮੁਲਜ਼ਮ ਅਜੇ ਫਰਾਰ ਹਨ। ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।