Home » ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ PM ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ…
Home Page News India India News World

ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ PM ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ…

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 17 ਸਤੰਬਰ ਨੂੰ 73 ਸਾਲ ਦੇ ਹੋ ਗਏ ਹਨ। ਇਸ ਦੌਰਾਨ ਉਨ੍ਹਾਂ ਨੂੰ ਦੇਸ਼ ਅਤੇ ਦੁਨੀਆ ਭਰ ਤੋਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ (Giorgia Meloni) ਨੇ ਵੀ ਪੀਐੱਮ ਮੋਦੀ ਨੂੰ ਉਨ੍ਹਾਂ ਦੇ 73ਵੇਂ ਜਨਮ ਦਿਨ ਦੀ ਵਧਾਈ ਦਿੱਤੀ ਹੈ। ਮੇਲੋਨੀ ਨੇ ਆਪਣੀ ਪੋਸਟ ਵਿੱਚ ਪੀਐੱਮ ਮੋਦੀ ਨੂੰ ਭਵਿੱਖ ਨੂੰ ਬਣਾਉਣ ਲਈ ਸਮਰਪਿਤ ਇਕ ਪਿਆਰੇ ਦੋਸਤ ਦੱਸਿਆ। ਮੇਲੋਨੀ ਨੇ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਦਿਆਂ ਕਿਹਾ, ”ਜਨਮਦਿਨ ਮੁਬਾਰਕ ਨਰਿੰਦਰ ਮੋਦੀ। ਇਕ ਦੋਸਤ ਜੋ ਭਵਿੱਖ ਨੂੰ ਬਣਾਉਣ ਲਈ ਵਚਨਬੱਧ ਹੈ ਅਤੇ ਇਟਲੀ ਦੇ ਨੇੜੇ ਇਕ ਮਹਾਨ ਰਾਸ਼ਟਰ ਦੇ ਇਤਿਹਾਸ ‘ਤੇ ਮਾਣ ਕਰਦਾ ਹੈ। ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਐਕਸ ‘ਤੇ ਲਿਖਿਆ, “ਤੁਹਾਡੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਜੀ। ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਉਨ੍ਹਾਂ ਨੂੰ ਚੰਗੀ ਸਿਹਤ ਅਤੇ ਖੁਸ਼ਹਾਲੀ ਮਿਲੇ। ਮੈਨੂੰ ਕੋਈ ਸ਼ੱਕ ਨਹੀਂ ਹੈ ਕਿ ਉਹ ਆਪਣੇ ਦੇਸ਼ ਦੀ ਸੇਵਾ ਕਰਨ ਅਤੇ ਸਾਂਝੇਦਾਰੀ ਦੀ ਉੱਨਤੀ ਲਈ ਉਨ੍ਹਾਂ ਦਾ ਦ੍ਰਿੜ੍ਹ ਇਰਾਦਾ ਹਮੇਸ਼ਾ ਵਾਂਗ ਕਾਇਮ ਰਹੇਗਾ। ਪ੍ਰਧਾਨ ਮੰਤਰੀ ਮੋਦੀ ਨੇ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਹੈ।