Home » ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ…
Home Page News India India News

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਨਵੇਂ ਵਟਸਐਪ ਚੈਨਲ ਦੀ ਸ਼ੁਰੂਆਤ…

Spread the news


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨਾਲ ਸਿੱਧਾ ਰਾਬਤਾ ਵਧਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਲੋਕਾਂ ਦੀ ਬਰਾਬਰ ਭਾਈਵਾਲੀ ਲਈ ਆਪਣੇ ਨਵੇਂ ਵਟਸਐਪ ਚੈਨਲ ਸ਼ੁਰੂਆਤ ਕੀਤੀ।

ਨਵੇਂ ਵਟਸਐਪ ਚੈਨਲ https://whatsapp.com/channel/0029va42i695fm5iifathj0q ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਨਾਗਰਿਕ ਕੇਂਦਰਿਤ ਫੈਸਲਾ ਦੱਸਿਆ ਜਿਸ ਦਾ ਮਨੋਰਥ ਲੋਕਾਂ ਨਾਲ ਬਿਹਤਰ ਸੰਪਰਕ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਲਿੰਕ ਰਾਹੀਂ ਚੈਨਲ ਦਾ ਹਿੱਸਾ ਬਣ ਸਕਦੇ ਹਨ ਅਤੇ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੇਕ ਉਪਰਾਲਾ ਲੋਕਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਾਉਣ ਵਿੱਚ ਬਹੁਤ ਸਹਾਈ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਨਾਲ ਸੂਬਾ ਸਰਕਾਰ ਅਤੇ ਲੋਕਾਂ ਦਰਮਿਆਨ ਰਿਸ਼ਤਾ ਹੋਰ ਗੂੜਾ ਹੋਵੇਗਾ ਕਿਉਂ ਜੋ ਇਸ ਨਾਲ ਦੋਵਾਂ ਪਾਸਿਆਂ ਵਿੱਚ ਸਿੱਧੀ ਵਾਰਤਾਲਾਪ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤਕਨਾਲੌਜੀ ਦਾ ਯੁੱਗ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਲੋਕ ਵੀ ਸਰਕਾਰ ਨਾਲ ਸ਼ਾਸਨ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣਗੇ। ਭਗੰਵਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਨੂੰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਤਾਜ਼ਾ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ।ਇਸ ਦੌਰਾਨ ਇਸ ਵਟਸਐਪ ਚੈਨਲ ਉਤੇ ਪਹਿਲੀ ਪੋਸਟ ਵਿੱਚ ‘ਸਕੂਲ ਆਫ਼ ਐਮੀਨੈਂਸ’ ਨੂੰ ਦਿਖਾਇਆ ਗਿਆ ਹੈ ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸਿੱਖਿਆ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਸੂਬੇ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਬਾਰੇ ਨਿਰੰਤਰ ਜਾਣੂੰ ਕਰਵਾਉਣ ਲਈ ਇਸ ਵਟਸਐਪ ਗਰੁੱਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।