ਮਹਾਰਾਸ਼ਟਰ ਦੇ ਨਾਂਦੇੜ ‘ਚ ਇੱਕ ਸਰਕਾਰੀ ਹਸਪਤਾਲ ਵਿੱਚ 24 ਘੰਟਿਆਂ ਵਿੱਚ 12 ਨਵਜੰਮੇ ਬੱਚਿਆਂ ਸਮੇਤ ਕੁੱਲ 24 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਨਾਂਦੇੜ ਦੇ ਸ਼ੰਕਰ ਰਾਓ ਚਵਾਨ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਦਵਾਈਆਂ ਦੀ ਕਥਿਤ ਕਮੀ ਕਾਰਨ ਇਨ੍ਹਾਂ ਸਾਰਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਸਪਤਾਲ ਦੇ ਡੀਨ ਨੇ ਇਸ ਲਈ ਹਸਪਤਾਲ ਵਿੱਚ ਦਵਾਈਆਂ ਅਤੇ ਸਟਾਫ਼ ਦੀ ਕਮੀ ਨੂੰ ਜ਼ਿੰਮੇਵਾਰ ਦੱਸਿਆ ਹੈ।ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਸੂਬੇ ਦੇ ਕਈ ਸਰਕਾਰੀ ਹਸਪਤਾਲ ਦਵਾਈਆਂ ਦੀ ਘਾਟ ਕਾਰਨ ਜੂਝ ਰਹੇ ਹਨ। ਸਮੇਂ ਸਿਰ ਦਵਾਈਆਂ ਨਾ ਮਿਲਣ ਕਾਰਨ ਮਰੀਜ਼ ਆਪਣੀ ਜਾਨ ਗੁਆ ਰਹੇ ਹਨ