Home » ਬੇਅ ਆਫ ਪਲੈਂਟੀ ‘ਚ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ 80 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫਤਾਰ…
Home Page News • New Zealand Local News • NewZealand

ਬੇਅ ਆਫ ਪਲੈਂਟੀ ‘ਚ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ 80 ਸਾਲਾ ਵਿਅਕਤੀ ਨੂੰ ਕੀਤਾ ਗ੍ਰਿਫਤਾਰ…

Spread the news

ਆਕਲੈਂਡ (ਬਲਜਿੰਦਰ ਸਿੰਘ) ਬੇਅ ਆਫ ਪਲੈਂਟੀ ਵਿਚ ਬੀਤੀ ਰਾਤ ਇਕ 78 ਸਾਲਾ ਔਰਤ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਇਕ 80 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ‘ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।ਸ਼ਾਮ 7 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਪੁਲਿਸ ਨੂੰ Mount Maunganui ਦੇ ਇੱਕ ਪਤੇ ‘ਤੇ ਬੁਲਾਇਆ ਗਿਆ ਸੀ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਘਟਨਾ ਸਥਾਨ ‘ਤੇ 78 ਸਾਲਾ ਔਰਤ ਦੀ ਮੌਤ ਹੋ ਗਈ।ਗ੍ਰਿਫਤਾਰ ਕੀਤੇ ਵਿਅਕਤੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।