Home » ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ…
Home Page News • India • India News • India Sports • Sports • Sports • World Sports

ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ…

Spread the news


ਟੀਮ ਇੰਡੀਆ ਨੇ ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਭਾਰਤ ਨੇ 41.2 ਓਵਰਾਂ ਤੇ 201 ਸਕੋਰ ਬਣਾਏ। ਇਸ ਦੌਰਾਨ ਭਾਰਤ ਨੇ ਆਪਣੀਆਂ 4 ਵਿਕਟਾਂ ਗਵਾਈਆਂ।

ਦੱਸ ਦਈਏ ਕਿ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ ਅਤੇ ਭਾਰਤ ਨੂੰ 200 ਦੌੜਾਂ ਦਾ ਟੀਚਾ ਦਿੱਤਾ। ਪਿੱਛਾ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਖਰਾਬ ਰਹੀ। ਰੋਹਿਤ ਸ਼ਰਮਾ, ਈਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਸਿਰਫ਼ 2 ਦੌੜਾਂ ਬਣਾ ਕੇ ਆਊਟ ਹੋ ਗਏ।

ਇਸ ਤੋਂ ਬਾਅਦ ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਨੇ 165 ਦੌੜਾਂ ਦੀ ਸਾਂਝੇਦਾਰੀ ਕਰਕੇ ਭਾਰਤ ਦੀ ਜਿੱਤ ਯਕੀਨੀ ਬਣਾਈ। ਵਿਰਾਟ ਨੇ 85 ਦੌੜਾਂ ਅਤੇ ਰਾਹੁਲ ਨੇ 97 ਦੌੜਾਂ ਬਣਾਈਆਂ। ਰਾਹੁਲ ਅਤੇ ਪਾਂਡਾ ਨਾਬਾਦ ਰਹੇ।