Home » ਕੈਨੇਡਾ ਤੋ ਫਿਰ ਆਈ ਮੰਦਭਾਗੀ ਖਬਰ,ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ…
Home Page News • India • India News • World

ਕੈਨੇਡਾ ਤੋ ਫਿਰ ਆਈ ਮੰਦਭਾਗੀ ਖਬਰ,ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ…

Spread the news

ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਇਕ ਨੌਜਵਾਨ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਦੱਸ ਦੇਈਏ ਕਿ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਟੋਰਾਂਟੋ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਨੌਜਵਾਨ 23 ਸਾਲਾ ਕਰਨਵੀਰ ਸਿੰਘ ਬਲਾਕ ਦਸੂਹਾ ਦੇ ਪਿੰਡ ਘੋਗਰਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਸ ਸਮੇਂ ਟੋਰਾਂਟੋ ‘ਚ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮ ਕਰਦਾ ਸੀ।