Home » ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌ.ਤ
Home Page News • India • India News • World

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਹੋਈ ਮੌ.ਤ

Spread the news

ਕੈਨੇਡਾ ‘ਚ ਪੰਜਾਬ ਦੇ ਤਰਨਤਾਰਨ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 21 ਸਾਲਾ ਨੌਜਵਾਨ ਸੁਖਚੈਨ ਸਿੰਘ 9 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਉਹ ਪਿੰਡ ਮਾਮਣਕੇ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਕਰਕੇ ਪਰਿਵਾਰਕ ਮੈਂਬਰ ਹੰਝੂਆਂ ‘ਚ ਹਨ। ਇਸ ਦੇ ਨਾਲ ਹੀ ਇਲਾਕੇ ‘ਚ ਸੋਗ ਦੀ ਲਹਿਰ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਖਚੈਨ ਘਰ ਦੀ ਗਰੀਬੀ ਦੂਰ ਕਰਨ ਲਈ ਕਰਜ਼ਾ ਲੈ ਕੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਇਸ ਦੌਰਾਨ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਰਕੇ ਉਨ੍ਹਾਂ ਦੀ ਮੌਤ ਦੀ ਖਬਰ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸੁਖਚੈਨ ਸਿੰਘ ਦੇ ਪਰਿਵਾਰ ਵਿੱਚ ਉਸਦੇ ਮਾਤਾ-ਪਿਤਾ ਅਤੇ ਉਸਦੀ ਇੱਕ ਛੋਟੀ ਭੈਣ ਹੈ। ਸੁਖਚੈਨ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਦੀ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਸੁਖਚੈਨ ਸਿੰਘ ਦੇ ਅੰਤਿਮ ਦਰਸ਼ਨ ਹੋ ਸਕਣ ਅਤੇ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਜਾ ਸਕੇ।