ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਹੈਮਿਲਟਨ ‘ਚ ਇੱਕ ਸਟ੍ਰੀਟ ‘ਤੇ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਨੂੰ ਸਵੇਰੇ 9.30 ਵਜੇ ਦੇ ਕਰੀਬ ਮਹੋ ਸਟ੍ਰੀਟ ‘ਤੇ ਇਕ ਗਰੁੱਪ ਵਿੱਚ ਹੋਈ ਲੜਾਈ ਦੀ ਸੂਚਨਾ ਮਿਲੀ ਸੀ।
ਪੁਲਿਸ ਨੇ ਕਿਹਾ, “ਘਟਨਾ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਪੀੜਤ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਪੁਲਿਸ ਵੱਲੋਂ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।