ਟੀਮ ਇੰਡੀਆ ਨੇ ਵਿਸ਼ਵ ਕੱਪ 2023 ‘ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਟੀਮ ਵੱਲੋਂ ਵਿਰਾਟ ਕੋਹਲੀ ਨੇ ਆਪਣਾ 48ਵਾਂ ਵਨਡੇ ਸੈਂਕੜਾ ਲਗਾਇਆ। ਉਸ ਨੇ ਸਭ ਤੋਂ ਤੇਜ਼ 26 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਵੀ ਪੂਰੀਆਂ ਕੀਤੀਆਂ ਹਨ। ਉਸ ਨੇ ਇਹ ਉਪਲਬਧੀ 567 ਪਾਰੀਆਂ ਵਿੱਚ ਹਾਸਲ ਕੀਤੀ। ਕੋਹਲੀ ਤੋਂ ਪਹਿਲਾਂ ਸਚਿਨ ਤੇਂਦੁਲਕਰ ਨੇ 600 ਪਾਰੀਆਂ ‘ਚ ਇੰਨੀਆਂ ਦੌੜਾਂ ਬਣਾਈਆਂ ਸਨ।
ਪੁਣੇ ਦੇ ਐਮਸੀਏ ਮੈਦਾਨ ‘ਤੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 50 ਓਵਰਾਂ ‘ਚ 8 ਵਿਕਟਾਂ ‘ਤੇ 256 ਦੌੜਾਂ ਬਣਾਈਆਂ। ਭਾਰਤੀ ਬੱਲੇਬਾਜ਼ਾਂ ਨੇ 257 ਦੌੜਾਂ ਦਾ ਟੀਚਾ 41.3 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਕੋਹਲੀ ਤੋਂ ਇਲਾਵਾ ਸ਼ੁਭਮਨ ਗਿੱਲ (53 ਦੌੜਾਂ) ਨੇ ਆਪਣਾ 10ਵਾਂ ਅਰਧ ਸੈਂਕੜਾ ਲਗਾਇਆ, ਜਦਕਿ ਕਪਤਾਨ ਰੋਹਿਤ ਸ਼ਰਮਾ ਨੇ 48 ਦੌੜਾਂ ਦਾ ਯੋਗਦਾਨ ਦਿੱਤਾ।
ਆਪਣਾ 48ਵਾਂ ਵਨਡੇ ਸੈਂਕੜਾ ਕੀਤਾ ਪੂਰਾ