Home » ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ…
Home Page News • India • India News • World • World News

ਕੈਨੇਡਾ ‘ਚ ਲੁਧਿਆਣਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ…

Spread the news

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਗੁਰਮਿੰਦਰ ਸਿੰਘ ਗਰੇਵਾਲ ਵੱਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਉਮਰ ਅਜੇ 24 ਸਾਲ ਹੀ ਸੀ। ਮ੍ਰਿਤਕ ਨੌਜਵਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੇਹੜਕਾ ਦਾ ਰਹਿਣ ਵਾਲਾ ਸੀ।

ਮ੍ਰਿਤਕ ਨੌਜਵਾਨ ਗੁਰਮਿੰਦਰ ਦੇ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਿੰਦਰ ਸਾਢੇ 5 ਸਾਲ ਪਹਿਲਾਂ +2 ਦੀ ਪੜ੍ਹਾਈ ਤੋਂ ਬਾਅਦ ਆਈਲੈਟਸ ਕਰਕੇ ਕੈਨੇਡਾ ਦੇ ਸ਼ਹਿਰ ਕੈਲਗਰੀ ਗਿਆ ਸੀ। ਬੀਤੇ ਦਿਨੀਂ ਉਹ ਸੈਮੀ ਟਰੱਕ ਲੈ ਕੇ ਐਡਮਿੰਟਨ ਜਾ ਰਿਹਾ ਸੀ ਤਾਂ ਰਸਤੇ ‘ਚ ਟਰੱਕ ‘ਚ ਮਕੈਨੀਕਲ ਖਰਾਬੀ ਆ ਗਈ ਤੇ ਉਹ ਟਰੱਕ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਪੁਲਸ ਨੂੰ ਸੂਚਿਤ ਕਰਨ ਤੋਂ ਬਾਅਦ ਟਰੱਕ ਦੇ ਦੁਆਲੇ ਰਿਫਲੈਕਟਰ ਲਗਾਉਣ ਲੱਗ ਗਿਆ।

ਇਸ ਦੌਰਾਨ ਇਕ ਤੇਜ਼ ਰਫ਼ਤਾਰ ਆ ਰਹੀ ਐਕਸਯੂਵੀ ਕਾਰ ਨੇ ਉਸ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਗੁਰਮਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦੇਈਏ