Home » ਮੈਂਗਰੀ ‘ਚ ਜ਼ਖਮੀ ਹਾਲਤ ਵਿੱਚ ਮਿਲੀ ਔਰਤ ਦੀ ਮੌਤ ਤੋ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਜਾਰੀ…
Home Page News New Zealand Local News NewZealand

ਮੈਂਗਰੀ ‘ਚ ਜ਼ਖਮੀ ਹਾਲਤ ਵਿੱਚ ਮਿਲੀ ਔਰਤ ਦੀ ਮੌਤ ਤੋ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਜਾਰੀ…

Spread the news

ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ )ਬੀਤੀ 16 ਅਕਤੂਬਰ ਨੂੰ ਮੈਂਗਰੀ ਵਿੱਚ ਵਾਪਰੀ ਘਟਨਾ ਦੌਰਾਨ ਜ਼ਖਮੀ ਮਿਲੀ ਔਰਤ ਜਿਸ ਦੀ ਕੁੱਝ ਦਿਨ ਬਾਅਦ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।ਪੁਲਿਸ ਨੇ ਦੱਸਿਆ ਕਿ ਮੌਕੇ ‘ਤੇ ਇੱਕ 28 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਸ਼ੁਰੂਆਤੀ ਤੌਰ ‘ਤੇ ਪਰਿਵਾਰਕ ਰਿਸ਼ਤੇ ਵਿੱਚ ਇੱਕ ਵਿਅਕਤੀ ‘ਤੇ ਹਮਲੇ ਦਾ ਦੋਸ਼ ਲਗਾਇਆ ਗਿਆ ਸੀ।ਇਸ ਵਿਅਕਤੀ ਨੂੰ 8 ਨਵੰਬਰ ਨੂੰ ਮੈਨੂਕਾਉ ਜ਼ਿਲ੍ਹਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ ਜਿੱਥੇ ਹੋਰ ਦੋਸ਼ ਲਗਾਏ ਜਾਣ ਦੀ ਉਮੀਦ ਹੈ।ਪੁਲਿਸ ਨੇ ਕੋਈ ਹੋਰ ਟਿੱਪਣੀ ਨਹੀਂ ਕੀਤੀ ਕਿਉਂਕਿ ਮਾਮਲਾ ਹੁਣ ਅਦਾਲਤ ਵਿੱਚ ਹੈ।