ਆਕਲੈਂਡ(ਬਲਜਿੰਦਰ ਰੰਧਾਵਾ) ਡੁਨੇਡਿਨ ਵਿੱਚ ਅੱਜ ਸਵੇਰੇ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੇ ਸਵੇਰੇ 9.20 ਵਜੇ ਘਟਨਾ ਸਬੰਧੀ ਸੂਚਨਾ ਦਿੱਤੀ ਗਈ ਸੀ।ਇਕ ਬੁਲਾਰੇ ਨੇ ਦੱਸਿਆ ਕਿ ਅੱਗ ਐਂਡਰਸਨ ਬੇ ਦੇ ਹਾਈਕਲਿਫ ਰੋਡ ‘ਤੇ ਸਥਿਤ ਇਕ ਘਰ ਨੂੰ ਲੱਗੀ ਸੀ।ਮੌਕੇ ਤੇ ਕੁੱਝ ਸੜਕਾਂ ਨੂੰ ਵੀ ਬੰਦ ਕਰਨਾ ਪਿਆ ਸੀ।ਪੁਲਿਸ ਅਤੇ
ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ (FENZ)ਵੱਲੋਂ ਅੱਗ ਦੇ ਹਾਲਾਤਾਂ ਦਾ ਪਤਾ ਲਗਾਉਣ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਡੁਨੇਡਿਨ ‘ਚ ਘਰ ਨੂੰ ਅੱਗ ਲੱਗਣ ਕਾਰਨ ਹੋਈ ਇੱਕ ਵਿਅਕਤੀ ਦੀ ਮੌਤ…












