Home » ਕੈਨੇਡਾ ‘ਚ ਇੱਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ…
Home Page News • India • India News • World • World News

ਕੈਨੇਡਾ ‘ਚ ਇੱਕ ਹੋਰ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ…

Spread the news

ਕੈਨੇਡਾ ‘ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਠੀਕਰੀਵਾਲਾ ਦੇ ਰਹਿਣ ਵਾਲੇ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦੇ ਹੋਣਹਾਰ ਭਤੀਜੇ ਅਤੇ ਅਬਿੰਦਰ ਸਿੰਘ ਰਿੰਕੂ ਦੀ ਕੈਲਗਰੀ ਸ਼ਹਿਰ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੈਨੇਡਾ ਹਾਲ ਹੀ ‘ਚ ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਅਬਨਿੰਦਰ ਸਿੰਘ 2018 ‘ਚ ਪੀ.ਆਰ ਵਜੋਂ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਪਰਿਵਾਰ ‘ਤੇ ਸੋਗ ਦਾ ਪਹਾੜ ਡਿੱਗ ਗਿਆ ਹੈ।