Home » ਵੈਲਿੰਗਟਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…
Home Page News New Zealand Local News NewZealand

ਵੈਲਿੰਗਟਨ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਵੈਲਿੰਗਟਨ ਸੈਂਟਰਲ ਵਿੱਚ ਦੋ ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖਬਰ ਹੈ।ਵੀਰਵਾਰ ਨੂੰ ਸਵੇਰੇ 11:10 ਵਜੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ।ਵੈਲਿੰਗਟਨ ਫ੍ਰੀ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਸਟਾਫ ਨੇ ਹਾਦਸੇ ਦਾ ਜਵਾਬ ਦਿੱਤਾ ਅਤੇ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਵੈਲਿੰਗਟਨ ਹਸਪਤਾਲ ਪਹੁੰਚਾਇਆ ਗਿਆ ਹੈ।Aurora Tce ਦੇ ਚੌਰਾਹੇ ‘ਤੇ ਸੜਕ ਨੂੰ ਬੰਦ ਕੀਤਾ ਗਿਆ ਹੈ।ਹਾਦਸੇ ਸਬੰਧੀ ਜਾਂਚ ਚੱਲ ਰਹੀ ਹੈ।