Home » ਕ੍ਰਿਕਟ ਵਰਲਡ ਕੱਪ ਵਿੱਚ ਭਾਰਤ ਦੀ ਲਗਾਤਾਰ ਅੱਠਵੀਂ ਜਿੱਤ,ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ…
Home Page News • India • India Sports • Sports • Sports • World Sports

ਕ੍ਰਿਕਟ ਵਰਲਡ ਕੱਪ ਵਿੱਚ ਭਾਰਤ ਦੀ ਲਗਾਤਾਰ ਅੱਠਵੀਂ ਜਿੱਤ,ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ…

Spread the news

ਭਾਰਤ ਨੇ ਇੱਕ ਤਰਫਾ ਮੈਚ ਵਿੱਚ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਲਗਾਤਾਰ ਅੱਠਵੀਂ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਅੰਕ ਸੂਚੀ ਵਿੱਚ ਨੰਬਰ-1 ਸਥਾਨ ‘ਤੇ ਰਹਿਣ ਦਾ ਫੈਸਲਾ ਕੀਤਾ ਹੈ। ਮਤਲਬ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਚੌਥੇ ਸਥਾਨ ‘ਤੇ ਰਹੀ ਟੀਮ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵਿਰਾਟ ਕੋਹਲੀ ਦੇ ਰਿਕਾਰਡ 49ਵੇਂ ਸੈਂਕੜੇ ਦੀ ਬਦੌਲਤ ਟੀਮ ਨੇ 50 ਓਵਰਾਂ ‘ਚ 5 ਵਿਕਟਾਂ ਗੁਆ ਕੇ 326 ਦੌੜਾਂ ਬਣਾਈਆਂ

ਕੋਹਲੀ ਨੇ ਅਜੇਤੂ 101 ਦੌੜਾਂ ਬਣਾਈਆਂ ਅਤੇ ਸਚਿਨ ਤੇਂਦੁਲਕਰ ਦੇ 49 ਵਨਡੇ ਸੈਂਕੜਿਆਂ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ। ਸ਼੍ਰੇਅਸ ਅਈਅਰ ਨੇ 77 ਦੌੜਾਂ ਬਣਾਈਆਂ।ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ 27.1 ਓਵਰਾਂ ‘ਚ 83 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਭਾਰਤ ਲਈ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਮੁਹੰਮਦ ਸ਼ਮੀ ਨੇ 2 ਅਤੇ ਕੁਲਦੀਪ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ। ਭਾਰਤ ਨੇ 20 ਸਾਲਾਂ ਬਾਅਦ ਕਿਸੇ ਵਿਸ਼ਵ ਕੱਪ ਵਿੱਚ ਲਗਾਤਾਰ ਅੱਠ ਮੈਚ ਜਿੱਤੇ ਹਨ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2003 ਵਿਸ਼ਵ ਕੱਪ ‘ਚ ਇਕ ਤੋਂ ਬਾਅਦ ਇਕ 8 ਮੈਚ ਜਿੱਤੇ ਸਨ।