Home » ਬੰਗਲਾਦੇਸ਼ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ…
Home Page News • India • India Sports • Sports • Sports • World Sports

ਬੰਗਲਾਦੇਸ਼ ਕ੍ਰਿਕਟ ਟੀਮ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ…

Spread the news

ਬੰਗਲਾਦੇਸ਼ ਨੇ ਵਿਸ਼ਵ ਕੱਪ ‘ਚ ਸ਼੍ਰੀਲੰਕਾ ‘ਤੇ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸੋਮਵਾਰ ਨੂੰ ਸ਼੍ਰੀਲੰਕਾ ਦੀ ਟੀਮ ਨੂੰ 3 ਵਿਕਟਾਂ ਨਾਲ ਹਰਾਇਆ।

ਦਿੱਲੀ ਦੇ ਅਰੁਣ ਜੇਟਲੀ ਮੈਦਾਨ ‘ਤੇ ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 49.3 ਓਵਰਾਂ ‘ਚ 279 ਦੌੜਾਂ ‘ਤੇ ਆਲ ਆਊਟ ਹੋ ਗਈ। ਬੰਗਲਾਦੇਸ਼ ਨੇ 280 ਦੌੜਾਂ ਦਾ ਟੀਚਾ 41.1 ਓਵਰਾਂ ‘ਚ 7 ਵਿਕਟਾਂ ਗੁਆ ਕੇ ਹਾਸਿਲ ਕਰ ਲਿਆ।

ਕਪਤਾਨ ਸ਼ਾਕਿਬ ਅਲ ਹਸਨ ਨੇ 82 ਦੌੜਾਂ ਅਤੇ ਨਜ਼ਮੁਲ ਹਸਨ ਸ਼ਾਂਤੋ ਨੇ 90 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਦੋਵਾਂ ਨੇ ਤੀਜੇ ਵਿਕਟ ਲਈ 149 ਗੇਂਦਾਂ ‘ਤੇ 169 ਦੌੜਾਂ ਦੀ ਸਾਂਝੇਦਾਰੀ ਕੀਤੀ।