Home » ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ…
Home Page News • India • India News • World

ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ…

Spread the news

ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮਰਨ ਵਾਲੇ ਨੌਜਵਾਨ ਦਾ ਅਜੇ ਵਿਆਹ ਨਹੀਂ ਹੋਇਆ ਸੀ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਬੇਜ਼ ਸਿੰਘ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਹੁਣ ਉਹ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਦੇ ਸਰੀ ਚਲਾ ਗਿਆ ਸੀ। ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਬੇਜ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਲਾਸ਼ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।