Home » ਇਟਲੀ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ 3 ਪੰਜਾਬੀ ਨੌਜਵਾਨਾਂ ਦੀ ਹੋਈ ਮੌਤ…
Home Page News India World

ਇਟਲੀ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ 3 ਪੰਜਾਬੀ ਨੌਜਵਾਨਾਂ ਦੀ ਹੋਈ ਮੌਤ…

Spread the news

ਇਟਲੀ ਤੋ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਿ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਨੌਜਵਾਨ ਆਪਣੀ ਗੱਡੀ ‘ਚ ਸਵਾਰ ਹੋ ਕੇ ਉਰਮੇਲੇ-ਉਦੇਰਸੋ ਮੁੱਖ ਮਾਰਗ ਵਲ ਜਾ ਰਹੇ ਸਨ ਅਤੇ ਇਸੇ ਦੌਰਾਨ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ‘ਚ ਤਿਲਕ ਗਈ ਅਤੇ ਬੈਰੀਕੇਡ ਨਾਲ ਟਕਰਾਉਣ ਤੋਂ ਬਾਅਦ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ।ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਇਨ੍ਹਾਂ ‘ਚੋਂ ਇਕ ਨੌਜਵਾਨ ਜਲੰਧਰ ਸ਼ਹਿਰ ਦਾ ਹੈ, ਜਿਸ ਦੀ ਪਛਾਣ ਗੁਰਤੇਜ ਸਿੰਘ ਗੁਰੀ (27) ਉੱਚੇ ਪਿੰਡ ਵਜੋਂ ਹੋਈ ਹੈ ਅਤੇ ਬਾਕੀ ਦੋ ਨੌਜਵਾਨਾਂ ਦੀ ਅਜੇ ਪਛਾਣ ਨੂੰ ਹੋ ਸਕੀ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨ ਨੌਜਵਾਨਾਂ ਨਾਲ ਇਕ ਹੋਰ ਨੌਜਵਾਨ ਵੀ ਸਵਾਰ ਸੀ, ਜੋ ਜ਼ਖਮੀ ਹੋ ਗਿਆ ਹੈ ਅਤੇ ਇਲਾਜ ਲਈ ਉਸਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹ

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਟਲੀ ‘ਚ ਚੱਲ ਰਹੇ ਖਰਾਬ ਮੌਸਮ ਕਾਰਨ ਵਾਪਰਿਆ ਹੈ। ਪੁਲਿਸ ਟੀਮ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।