Home » ਹਮਿਲਟਨ ‘ਚ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…
Home Page News New Zealand Local News NewZealand

ਹਮਿਲਟਨ ‘ਚ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੱਲ੍ਹ ਤੜਕੇ ਸਵੇਰ ਹਮਿਲਟਨ ‘ਚ ਕੋਭਮ ਡਰਾਈਵ ‘ਤੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।ਇਕੱਲੇ ਵਾਹਨ ਦੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਸਵੇਰੇ 3.50 ਵਜੇ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ ਸੀ।ਸੇਂਟ ਜੌਨ ਨੇ ਮੌਕੇ ਦੋ ਐਂਬੂਲੈਂਸਾਂ ਅਤੇ ਇੱਕ ਰੈਪਿਡ ਰਿਸਪਾਂਸ ਯੂਨਿਟ ਭੇਜੀ ਅਤੇ ਡਰਾਇਵਰ ਨੂੰ ਗੰਭੀਰ ਹਾਲਤ ਵਿਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਸੀ।ਪੁਲਿਸ ਵੱਲੋਂ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।