ਅਫਗਾਨਿਸਤਾਨ ‘ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਸੋਮਵਾਰ ਦੇਰ ਰਾਤ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਤੂਬਰ ਦੀ ਸ਼ੁਰੂਆਤ ‘ਚ ਅਫਗਾਨਿਸਤਾਨ ‘ਚ ਜ਼ਬਰਦਸਤ ਭੂਚਾਲ ਆਇਆ ਸੀ, ਜਿਸ ‘ਚ ਕਰੀਬ 2500 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 9,000 ਤੋਂ ਵੱਧ ਜ਼ਖਮੀ ਹੋਏ ਹਨ। ਤਾਲਿਬਾਨ ਦੇ ਬੁਲਾਰੇ ਅਨੁਸਾਰ 6.3 ਤੀਬਰਤਾ ਦਾ ਇਹ ਭੂਚਾਲ ਪਿਛਲੇ ਦੋ ਦਹਾਕਿਆਂ ਵਿੱਚ ਦੇਸ਼ ਵਿੱਚ ਆਏ ਸਭ ਤੋਂ ਵਿਨਾਸ਼ਕਾਰੀ ਭੂਚਾਲਾਂ ਵਿੱਚੋਂ ਇੱਕ ਰਿਹਾ।
ਜ਼ਿਕਰਯੋਗ ਹੈ ਕਿ ਭੂਚਾਲ ਨੂੰ ਰਿਕਟਰ ਪੈਮਾਨੇ ਦੀ ਵਰਤੋਂ ਕਰਕੇ ਮਾਪਿਆ ਜਾਂਦਾ ਹੈ। ਇਸਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ‘ਤੇ 1 ਤੋਂ 9 ਤੱਕ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸਦੇ ਕੇਂਦਰ ਯਾਨੀ ਕਿ ਐਪੀਸੈਂਟਰ ਤੋਂ ਮਾਪਿਆ ਜਾਂਦਾ ਹੈ। ਭੂਚਾਲ ਦੌਰਾਨ ਧਰਤੀ ਦੇ ਅੰਦਰੋਂ ਨਿਕਲਣ ਵਾਲੀ ਊਰਜਾ ਦੀ ਤੀਬਰਤਾ ਇਸ ਦੁਆਰਾ ਮਾਪੀ ਜਾਂਦੀ ਹੈ। ਇਹ ਤੀਬਰਤਾ ਭੂਚਾਲ ਦੀ ਤੀਬਰਤਾ ਨੂੰ ਨਿਰਧਾਰਤ ਕਰਦੀ ਹੈ।