Home » ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ…
Home Page News India India News

ਹੋਮਗਾਰਡ ਦੇ ਜਵਾਨ ਜਸਪਾਲ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ…

Spread the news


ਸਥਾਨਕ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਤੜਕਸਾਰ ਹੋਈ ਘਟਨਾ ਦੌਰਾਨ ਸ਼ਹੀਦ ਹੋਏ ਹੋਮਗਾਰਡ ਦੇ ਜਵਾਨ ਜਸਪਾਲ ਸਿੰਘ (50) ਦਾ ਅੱਜ ਉਨ੍ਹਾਂ ਦੇ ਪਿੰਡ ਮਨਿਆਲਾ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡੀ.ਆਈ.ਜੀ. ਐਸ.ਭੂਪਤੀ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ,ਡੀ.ਆਈ.ਜੀ. ਚਰਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਹੋਰਨਾਂ ਅਧਿਕਾਰੀਆਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਪੈਸ਼ਲ ਡੀ.ਜੀ.ਪੀ. ਅਤੇ ਹੋਰਨਾਂ ਅਧਿਕਾਰੀਆਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਅਰਪਿਤ ਸ਼ੁਕਲਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਹਮੇਸ਼ਾ ਪਰਿਵਾਰ ਦੀ ਹਰ ਸੰਭਵ ਮਦਦ ਲਈ ਤਤਪਰ ਰਹੇਗੀ।

ਅੰਤਿਮ ਸਸਕਾਰ ਉਪਰੰਤ ਸਪੈਸ਼ਲ ਡੀ.ਜੀ.ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਿਵਾਰ ਦੀ ਵਿੱਤੀ ਮਦਦ ਲਈ 2 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਜਸਪਾਲ ਸਿੰਘ ਦੇ ਇਕ ਪੁੱਤਰ ਨੂੰ ਪੰਜਾਬ ਪੁਲਿਸ ਵਿਚ ਨੌਕਰੀ ਦਿੱਤੀ ਜਾਵੇਗੀ ਅਤੇ ਦੂਸਰੇ ਨੂੰ ਵੀ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਵਲੋਂ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ 3 ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਜਾਰੀ ।

      ਸ਼ਹੀਦ ਜਸਪਾਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਕਮਲੇਸ਼ ਅਤੇ ਦੋ ਪੁੱਤਰ ਗੁਰਪ੍ਰੀਤ ਅਤੇ ਵਿਸ਼ਾਲ ਛੱਡ ਗਏ ਹਨ।