Home » H9N2 ਵਾਇਰਸ ਨੂੰ ਲੈ ਕੇ ਹਰਿਆਣਾ ‘ਚ ਅਲਰਟ ਜਾਰੀ…
Home Page News India India News

H9N2 ਵਾਇਰਸ ਨੂੰ ਲੈ ਕੇ ਹਰਿਆਣਾ ‘ਚ ਅਲਰਟ ਜਾਰੀ…

Spread the news


ਚੀਨ ਦੇ ਉੱਤਰੀ ਖੇਤਰ ਵਿੱਚ ਤੇਜ਼ੀ ਨਾਲ ਫੈਲ ਰਹੇ ਏਵੀਅਨ ਫਲੂ ਐਚ9ਐਨ2 ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਹਰਿਆਣਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਬੱਚਿਆਂ ਵਿੱਚ ਸਾਹ ਦੀ ਬਿਮਾਰੀ ਅਤੇ ਨਿਮੋਨੀਆ ਤੋਂ ਪੀੜਤ ਮਰੀਜ਼ਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ।
ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ (ਡੀਜੀ) ਨੇ ਸੂਬੇ ਦੇ ਸਾਰੇ ਸੀਐਮਓਜ਼ ਨੂੰ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਬੱਚਿਆਂ ਵਿੱਚ ਨਮੂਨੀਆ ਦੇ ਮਾਮਲਿਆਂ ਦੀ ਨਿਗਰਾਨੀ ਵਧਾਉਣ ਅਤੇ ਕੋਰੋਨਾ ਦੇ ਸਮੇਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਸਾਰੇ ਸੀਐਮਓਜ਼ ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਡੀਜੀ ਹੈਲਥ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੱਚਿਆਂ ਵਿੱਚ ਨਿਮੋਨੀਆ ਦੇ ਮਾਮਲਿਆਂ ਦੀ ਨਿਗਰਾਨੀ ਵਧਾਈ ਜਾਵੇ। ਨਾਲ ਹੀ ਇਸ ਦੀ ਰਿਪੋਰਟ ਲਗਾਤਾਰ ਹੈੱਡਕੁਆਰਟਰ ਨੂੰ ਭੇਜੀ ਜਾਵੇ। ਹਸਪਤਾਲਾਂ ਵਿੱਚ ਬੱਚਿਆਂ ਨਾਲ ਸਬੰਧਤ ਦਵਾਈਆਂ, ਆਕਸੀਜਨ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਜਾਵੇ ਅਤੇ ਹੈੱਡਕੁਆਰਟਰ ਨੂੰ ਰਿਪੋਰਟ ਭੇਜੀ ਜਾਵੇ। ਹੈੱਡਕੁਆਰਟਰ ਤੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਅਜੇ ਤੱਕ ਇਸ ਵਾਇਰਸ ਦਾ ਇਕ ਵੀ ਕੇਸ ਨਹੀਂ ਮਿਲਿਆ ਹੈ।