Home » ਕੈਨੇਡਾ ‘ਚ 28 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ*ਤ
Home Page News • India • India News • World

ਕੈਨੇਡਾ ‘ਚ 28 ਸਾਲਾ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌ*ਤ

Spread the news

ਕੈਨੇਡਾ ਤੋਂ ਇਸ ਸਮੇਂ ਦੀ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸ ਦਈਏ ਕਿ ਵਿਦੇਸ਼ਾਂ ਤੋਂ ਆਏ ਦਿਨ ਪੰਜਾਬ ਦੇ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ।

ਅਜਿਹੀ ਹੀ ਇੱਕ ਖਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ‘ਚ ਪੰਜਾਬ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦਾ ਨਾਂ ਸੁਖਦੇਵ ਸ਼ਰਮਾ ਉਰਫ ਸੁੱਖਾ ਥਿਗਲੀ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 28 ਸਾਲ ਸੀ।

ਸੁਖਦੇਵ ਸ਼ਰਮਾ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਪੰਜਾਬ ਦੇ ਕਾਲਾ ਸੰਘਿਆਂ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਵਿਆਹ ਕਰੀਬ 14 ਮਹੀਨੇ ਪਹਿਲਾਂ ਪਿਛਲੇ ਸਾਲ ਸਤੰਬਰ ਮਹੀਨੇ ‘ਚ ਹੋਇਆ ਸੀ। ਉਹ ਆਪਣੀ ਪਤਨੀ ਨਾਲ ਕੈਨੇਡਾ ਰਹਿ ਰਿਹਾ ਸੀ।